ਮਾਰਕਸ 16

ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਆਂ ਭਾਸ਼ਾਵਾਂ ਬੋਲਣਗੇ;

Mark 16:17 (UKJV) And these signs shall follow them that believe; In my name shall they cast out devils; they shall speak with new tongues;

15ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।

16ਜਿਹੜਾ ਵੀ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰੇ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ।

17ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਆਂ ਭਾਸ਼ਾਵਾਂ ਬੋਲਣਗੇ;

18ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਵੀ ਉਹਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”

19ਇਹ ਗੱਲਾਂ ਕਰਨ ਤੋਂ ਬਾਅਦ ਪ੍ਰਭੂ ਯਿਸ਼ੂ ਸਵਰਗ ਵਿੱਚ ਉੱਠਾ ਲਏ ਗਏ ਅਤੇ ਉਹ ਪਰਮੇਸ਼ਵਰ ਦੇ ਸੱਜੇ ਹੱਥ ਜਾ ਵਿਰਾਜੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.