ਮਾਰਕਸ 16

ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਵੀ ਉਹਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”

Mark 16:18 (UKJV) They shall take up serpents; and if they drink any deadly thing, it shall not hurt them; they shall lay hands on the sick, and they shall recover.

16ਜਿਹੜਾ ਵੀ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰੇ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ।

17ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਆਂ ਭਾਸ਼ਾਵਾਂ ਬੋਲਣਗੇ;

18ਉਹ ਆਪਣੇ ਹੱਥਾਂ ਨਾਲ ਸੱਪ ਚੁੱਕ ਲੈਣਗੇ; ਅਤੇ ਜੇ ਉਹ ਘਾਤਕ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਵੀ ਉਹਨਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ; ਉਹ ਬਿਮਾਰ ਲੋਕਾਂ ਉੱਤੇ ਆਪਣੇ ਹੱਥ ਰੱਖਣਗੇ ਅਤੇ ਉਹ ਚੰਗੇ ਹੋ ਜਾਣਗੇ।”

19ਇਹ ਗੱਲਾਂ ਕਰਨ ਤੋਂ ਬਾਅਦ ਪ੍ਰਭੂ ਯਿਸ਼ੂ ਸਵਰਗ ਵਿੱਚ ਉੱਠਾ ਲਏ ਗਏ ਅਤੇ ਉਹ ਪਰਮੇਸ਼ਵਰ ਦੇ ਸੱਜੇ ਹੱਥ ਜਾ ਵਿਰਾਜੇ।

20ਫਿਰ ਚੇਲੇ ਬਾਹਰ ਗਏ ਅਤੇ ਸਾਰੀਆਂ ਥਾਵਾਂ ਤੇ ਪ੍ਰਚਾਰ ਕੀਤਾ ਅਤੇ ਪ੍ਰਭੂ ਨੇ ਉਹਨਾਂ ਦੇ ਨਾਲ ਹੋ ਕੇ ਕੰਮ ਕੀਤੇ ਅਤੇ ਆਪਣੇ ਸ਼ਬਦਾਂ ਦੀ ਪੁਸ਼ਟੀ ਚਿੰਨ੍ਹਾ ਦੁਆਰਾ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.