ਮਾਰਕਸ 16

ਪਰ ਜਦੋਂ ਉਹਨਾਂ ਨੇ ਕਬਰ ਵੱਲ ਨਿਗਾਹ ਕੀਤੀ ਤਾਂ ਵੇਖਿਆ, ਜੋ ਪੱਥਰ ਇੱਕ ਪਾਸੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਅਤੇ ਵੱਡਾ ਸੀ।

Mark 16:4 (UKJV) And when they looked, they saw that the stone was rolled away: for it was very great.

2ਹਫ਼ਤੇ ਦੇ ਪਹਿਲੇ ਦਿਨ ਤੜਕੇ ਜਦੋਂ ਸੂਰਜ ਚੜ੍ਹ ਹੀ ਰਿਹਾ ਸੀ, ਉਹ ਕਬਰ ਵੱਲ ਜਾ ਰਹੀਆਂ ਸਨ

3ਅਤੇ ਉਹਨਾਂ ਨੇ ਇੱਕ-ਦੂਜੇ ਨੂੰ ਪੁੱਛਿਆ, “ਕਬਰ ਦੇ ਪ੍ਰਵੇਸ਼ ਦੁਆਰ ਤੋਂ ਪੱਥਰ ਕੌਣ ਹਟਾਏਗਾ?”

4ਪਰ ਜਦੋਂ ਉਹਨਾਂ ਨੇ ਕਬਰ ਵੱਲ ਨਿਗਾਹ ਕੀਤੀ ਤਾਂ ਵੇਖਿਆ, ਜੋ ਪੱਥਰ ਇੱਕ ਪਾਸੇ ਰਿੜ੍ਹਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਅਤੇ ਵੱਡਾ ਸੀ।

5ਜਦੋਂ ਉਹ ਕਬਰ ਦੇ ਅੰਦਰ ਵੜ ਰਹੇ ਸਨ, ਉਹਨਾਂ ਨੇ ਇੱਕ ਨੌਜਵਾਨ ਨੂੰ ਚਿੱਟੇ ਬਸਤਰ ਪਾਏ ਸੱਜੇ ਪਾਸੇ ਬੈਠਾ ਵੇਖਿਆ, ਅਤੇ ਉਹ ਘਬਰਾ ਗਏ।

6ਉਸ ਨੇ ਕਿਹਾ, “ਘਬਰਾਓ ਨਾ, ਤੁਸੀਂ ਯਿਸ਼ੂ ਨਾਜ਼ਰੇਥ ਵਾਸੀ ਨੂੰ ਲੱਭ ਰਹੀਆਂ ਹੋ, ਜਿਸ ਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਇਸ ਜਗ੍ਹਾ ਨੂੰ ਵੇਖੋ ਜਿੱਥੇ ਉਹਨਾਂ ਨੇ ਉਸ ਨੂੰ ਰੱਖਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.