7ਹੁਣ ਜਾਓ, ਉਸ ਦੇ ਚੇਲਿਆਂ ਨੂੰ ਦੱਸੋ ਅਤੇ ਪਤਰਸ ਨੂੰ ਵੀ ਆਖੋ, ‘ਉਹ ਤੁਹਾਡੇ ਤੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਯਿਸ਼ੂ ਨੂੰ ਉੱਥੇ ਵੇਖੋਗੇ, ਜਿਵੇਂ ਉਸ ਨੇ ਤੁਹਾਨੂੰ ਦੱਸਿਆ ਸੀ।’ ”
8ਔਰਤਾਂ ਕੰਬਦੀਆਂ ਅਤੇ ਹੈਰਾਨ ਹੁੰਦੀਆਂ ਹੋਈਆਂ ਕਬਰ ਤੋਂ ਨਿਕਲ ਕੇ ਭੱਜ ਗਈਆਂ। ਉਹਨਾਂ ਨੇ ਕਿਸੇ ਨੂੰ ਕੁਝ ਨਹੀਂ ਕਿਹਾ, ਕਿਉਂਕਿ ਉਹ ਡਰ ਗਈਆਂ ਸਨ।
9ਜਦੋਂ ਹਫ਼ਤੇ ਦੇ ਪਹਿਲੇ ਦਿਨ ਯਿਸ਼ੂ ਤੜਕੇ ਜੀ ਉੱਠੇ ਤਾਂ ਉਹ ਪਹਿਲਾਂ ਮਗਦਲਾ ਵਾਸੀ ਮਰਿਯਮ ਨੂੰ ਦਿਖਾਈ ਦਿੱਤੇ, ਜਿਸ ਵਿੱਚੋਂ ਉਹ ਨੇ ਸੱਤ ਦੁਸ਼ਟ ਆਤਮਾ ਨੂੰ ਬਾਹਰ ਕੱਢਿਆ ਸੀ।
10ਉਸ ਨੇ ਜਾ ਕੇ ਆਪਣੇ ਸਾਥੀਆਂ ਨੂੰ ਜੋ ਸੋਗ ਕਰਦੇ ਅਤੇ ਰੋਂਦੇ ਸਨ ਦੱਸਿਆ।
11ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਜਿਉਂਦਾ ਹੈ ਅਤੇ ਉਸ ਨੇ ਯਿਸ਼ੂ ਨੂੰ ਵੇਖ ਲਿਆ ਹੈ, ਤਾਂ ਉਹਨਾਂ ਨੇ ਇਸ ਗੱਲ ਉੱਤੇ ਵਿਸ਼ਵਾਸ ਨਾ ਕੀਤਾ।