8ਉਸੇ ਪਲ ਯਿਸ਼ੂ ਨੇ ਆਪਣੀ ਆਤਮਾ ਵਿੱਚ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?
9ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਅਤੇ ਤੁਰ ਫਿਰ?’
10ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ,
11“ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਅਤੇ ਆਪਣੇ ਘਰ ਚਲਾ ਜਾ।”
12ਉਹ ਉੱਠਿਆ ਅਤੇ ਝੱਟ ਆਪਣੀ ਮੰਜੀ ਚੁੱਕ ਕੇ ਉਹਨਾਂ ਸਭਨਾਂ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”