ਮਾਰਕਸ 2

ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਂਕੀ ਉੱਤੇ ਬੈਠਾ ਵੇਖਿਆ। ਉਸ ਨੇ ਉਹ ਨੂੰ ਆਗਿਆ ਦਿੱਤੀ, “ਮੇਰੇ ਮਗਰ ਚੱਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।

Mark 2:14 (UKJV) And as he passed by, he saw Levi the son of Alphaeus sitting at the receipt of custom, and said unto him, Follow me. And he arose and followed him.

12ਉਹ ਉੱਠਿਆ ਅਤੇ ਝੱਟ ਆਪਣੀ ਮੰਜੀ ਚੁੱਕ ਕੇ ਉਹਨਾਂ ਸਭਨਾਂ ਦੇ ਵੇਖਦੇ-ਵੇਖਦੇ ਉੱਥੋਂ ਚਲਾ ਗਿਆ। ਇਸ ਉੱਤੇ ਉਹ ਸਾਰੇ ਹੈਰਾਨ ਰਹਿ ਗਏ ਅਤੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਹਿਣ ਲੱਗੇ, “ਅਜਿਹਾ ਅਸੀਂ ਕਦੇ ਨਹੀਂ ਵੇਖਿਆ।”

13ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ।

14ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਂਕੀ ਉੱਤੇ ਬੈਠਾ ਵੇਖਿਆ। ਉਸ ਨੇ ਉਹ ਨੂੰ ਆਗਿਆ ਦਿੱਤੀ, “ਮੇਰੇ ਮਗਰ ਚੱਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।

15ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹ ਦੇ ਪਿੱਛੇ ਤੁਰ ਪਏ ਸਨ।

16ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖਿਆ ਤਾਂ ਕੁਝ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ, ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.