ਮਾਰਕਸ 2

ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹ ਦੇ ਪਿੱਛੇ ਤੁਰ ਪਏ ਸਨ।

Mark 2:15 (UKJV) And it came to pass, that, as Jesus sat at food in his house, many publicans and sinners sat also together with Jesus and his disciples: for there were many, and they followed him.

13ਤਦ ਯਿਸ਼ੂ ਦੁਬਾਰਾ ਗਲੀਲ ਝੀਲ ਦੇ ਕੰਢੇ ਉੱਤੇ ਚਲੇ ਗਏ। ਇੱਕ ਵੱਡੀ ਭੀੜ ਉਹਨਾਂ ਦੇ ਕੋਲ ਆ ਗਈ ਅਤੇ ਉਹ ਉਹਨਾਂ ਨੂੰ ਸਿੱਖਿਆ ਦੇਣ ਲੱਗੇ।

14ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਂਕੀ ਉੱਤੇ ਬੈਠਾ ਵੇਖਿਆ। ਉਸ ਨੇ ਉਹ ਨੂੰ ਆਗਿਆ ਦਿੱਤੀ, “ਮੇਰੇ ਮਗਰ ਚੱਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।

15ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹ ਦੇ ਪਿੱਛੇ ਤੁਰ ਪਏ ਸਨ।

16ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖਿਆ ਤਾਂ ਕੁਝ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ, ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”

17ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.