ਮਾਰਕਸ 2

ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖਿਆ ਤਾਂ ਕੁਝ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ, ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”

Mark 2:16 (UKJV) And when the scribes and Pharisees saw him eat with publicans and sinners, they said unto his disciples, How is it that he eats and drinks with publicans and sinners?

14ਜਿਵੇਂ ਉਹ ਜਾ ਰਹੇ ਸਨ ਯਿਸ਼ੂ ਨੇ ਹਲਫੇਯਾਸ ਦੇ ਪੁੱਤਰ ਲੇਵੀ ਨੂੰ ਚੁੰਗੀ ਲੈਣ ਵਾਲੀ ਚੌਂਕੀ ਉੱਤੇ ਬੈਠਾ ਵੇਖਿਆ। ਉਸ ਨੇ ਉਹ ਨੂੰ ਆਗਿਆ ਦਿੱਤੀ, “ਮੇਰੇ ਮਗਰ ਚੱਲ।” ਉਹ ਉੱਠ ਕੇ ਯਿਸ਼ੂ ਦੇ ਮਗਰ ਤੁਰ ਪਿਆ।

15ਜਦੋਂ ਯਿਸ਼ੂ ਲੇਵੀ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਨਾਲ ਭੋਜਨ ਕਰ ਰਹੇ ਸਨ। ਇੱਕ ਵੱਡੀ ਗਿਣਤੀ ਵਿੱਚ ਲੋਕ ਉਹ ਦੇ ਪਿੱਛੇ ਤੁਰ ਪਏ ਸਨ।

16ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖਿਆ ਤਾਂ ਕੁਝ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ, ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”

17ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।”

18ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕਾਂ ਨੇ ਆਣ ਕੇ ਯਿਸ਼ੂ ਤੋਂ ਪੁੱਛਿਆ, “ਅਜਿਹਾ ਕਿਉਂ ਹੈ ਕਿ ਯੋਹਨ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.