ਮਾਰਕਸ 2

ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕਾਂ ਨੇ ਆਣ ਕੇ ਯਿਸ਼ੂ ਤੋਂ ਪੁੱਛਿਆ, “ਅਜਿਹਾ ਕਿਉਂ ਹੈ ਕਿ ਯੋਹਨ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”

Mark 2:18 (UKJV) And the disciples of John and of the Pharisees used to fast: and they come and say unto him, Why do the disciples of John and of the Pharisees fast, but your disciples fast not?

16ਜਦੋਂ ਯਿਸ਼ੂ ਨੂੰ ਪਾਪੀਆਂ ਅਤੇ ਚੁੰਗੀ ਲੈਣ ਵਾਲਿਆਂ ਦੇ ਨਾਲ ਭੋਜਨ ਕਰਦੇ ਵੇਖਿਆ ਤਾਂ ਕੁਝ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ, ਉਸਦੇ ਚੇਲਿਆਂ ਨੂੰ ਪੁੱਛਿਆ, “ਇਹ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?”

17ਇਹ ਸੁਣ ਕੇ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੈਦ ਦੀ ਜ਼ਰੂਰਤ ਤੰਦਰੁਸਤਾਂ ਨੂੰ ਨਹੀਂ ਪਰ ਰੋਗੀਆਂ ਨੂੰ ਹੁੰਦੀ ਹੈ। ਮੈਂ ਧਰਮੀਆਂ ਨੂੰ ਨਹੀਂ ਬਲਕਿ ਪਾਪੀਆਂ ਨੂੰ ਬੁਲਾਉਣ ਲਈ ਆਇਆ ਹਾਂ।”

18ਯੋਹਨ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕਾਂ ਨੇ ਆਣ ਕੇ ਯਿਸ਼ੂ ਤੋਂ ਪੁੱਛਿਆ, “ਅਜਿਹਾ ਕਿਉਂ ਹੈ ਕਿ ਯੋਹਨ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖਦੇ ਹਨ ਪਰ ਤੁਹਾਡੇ ਚੇਲੇ ਨਹੀਂ?”

19ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਜਦੋਂ ਤੱਕ ਲਾੜਾ ਬਰਾਤੀਆਂ ਦੇ ਨਾਲ ਹੈ ਭਲਾ ਓਹ ਵਰਤ ਰੱਖ ਸਕਦੇ ਹਨ? ਜਦੋਂ ਤੱਕ ਲਾੜਾ ਉਹਨਾਂ ਦੇ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ ਹਨ।

20ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.