1ਕੁਝ ਦਿਨਾਂ ਬਾਅਦ, ਜਦੋਂ ਯਿਸ਼ੂ ਕਫ਼ਰਨਹੂਮ ਨਗਰ ਵਿੱਚ ਆਏ, ਉੱਥੇ ਇਹ ਖ਼ਬਰ ਫੈਲ ਗਈ ਕਿ ਉਹ ਨਗਰ ਵਿੱਚ ਆਏ ਹਨ।
2ਉੱਥੇ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਅਤੇ ਕਿਤੇ ਕੋਈ ਸਥਾਨ ਨਾ ਰਿਹਾ, ਇੱਥੋਂ ਤੱਕ ਕਿ ਦਰਵਾਜ਼ੇ ਦੇ ਸਾਹਮਣੇ ਵੀ ਥਾਂ ਨਾ ਰਿਹਾ ਅਤੇ ਯਿਸ਼ੂ ਉਹਨਾਂ ਨੂੰ ਪਵਿੱਤਰ ਸ਼ਾਸਤਰ ਦੀ ਸਿੱਖਿਆ ਦੇਣ ਲੱਗਾ।
3ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲੈ ਕੇ ਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ।
4ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪਹੁੰਚ ਨਾ ਸਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।