ਮਾਰਕਸ 2

ਉਸੇ ਤਰ੍ਹਾਂ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਨਹੀਂ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।”

Mark 2:22 (UKJV) And no man puts new wine into old bottles: else the new wine does burst the bottles, and the wine is spilled, and the bottles will be ruined: but new wine must be put into new bottles.

20ਪਰ ਉਹ ਸਮਾਂ ਆਵੇਗਾ, ਜਦੋਂ ਲਾੜੇ ਨੂੰ ਉਹਨਾਂ ਤੋਂ ਵੱਖਰਾ ਕੀਤਾ ਜਾਵੇਗਾ, ਉਸ ਦਿਨ ਉਹ ਵਰਤ ਰੱਖਣਗੇ।

21“ਕੋਈ ਵੀ ਪੁਰਾਣੇ ਕੱਪੜੇ ਉੱਤੇ ਨਵੇਂ ਕੱਪੜੇ ਦੀ ਟਾਕੀ ਨਹੀਂ ਲਾਉਂਦਾ ਕਿਉਂਕਿ ਅਜਿਹਾ ਕਰਨ ਉੱਤੇ ਨਵੇਂ ਕੱਪੜੇ ਦੀ ਟਾਕੀ ਉਸ ਪੁਰਾਣੇ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਹੋਰ ਵੀ ਵੱਧ ਫੱਟ ਜਾਂਦਾ ਹੈ।

22ਉਸੇ ਤਰ੍ਹਾਂ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਨਹੀਂ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।”

23ਇੱਕ ਵਾਰ ਸਬਤ ਦੇ ਦਿਨ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚੱਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ।

24ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਉੱਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.