ਮਾਰਕਸ 2

ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਉੱਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”

Mark 2:24 (UKJV) And the Pharisees said unto him, Behold, why do they on the sabbath day that which is not lawful?

22ਉਸੇ ਤਰ੍ਹਾਂ ਕੋਈ ਵੀ ਨਵੇਂ ਦਾਖਰਸ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰੱਖਦਾ। ਨਹੀਂ ਤਾਂ ਨਵਾਂ ਦਾਖਰਸ ਮਸ਼ਕਾਂ ਨੂੰ ਪਾੜ ਕੇ ਵਗ ਜਾਵੇਗਾ ਅਤੇ ਮਸ਼ਕਾਂ ਵੀ ਨਾਸ਼ ਹੋ ਜਾਣਗੀਆਂ। ਪਰ ਨਵੀਂ ਦਾਖਰਸ ਨਵੀਆਂ ਮਸ਼ਕਾਂ ਵਿੱਚ ਹੀ ਰੱਖੀ ਜਾਂਦੀ ਹੈ।”

23ਇੱਕ ਵਾਰ ਸਬਤ ਦੇ ਦਿਨ ਯਿਸ਼ੂ ਖੇਤਾਂ ਵਿੱਚੋਂ ਦੀ ਲੰਘ ਰਹੇ ਸਨ, ਚੱਲਦੇ ਹੋਏ ਉਹਨਾਂ ਦੇ ਚੇਲੇ ਸਿੱਟੇ ਤੋੜਨ ਲੱਗੇ।

24ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਉੱਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”

25ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ?

26ਮਹਾਂ ਜਾਜਕ ਅਬੀਯਾਥਰ ਦੇ ਸਮੇਂ ਵਿੱਚ ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਯੋਗ ਨਹੀਂ ਸੀ। ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.