24ਇਸ ਉੱਤੇ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਵੇਖੋ! ਇਹ ਲੋਕ ਉਹ ਕੰਮ ਕਿਉਂ ਕਰ ਰਹੇ ਹਨ, ਜਿਹੜਾ ਸਬਤ ਦੇ ਦਿਨ ਉੱਤੇ ਬਿਵਸਥਾ ਅਨੁਸਾਰ ਕਰਨਾ ਮਨ੍ਹਾ ਹੈ?”
25ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਕੀ ਤੁਸੀਂ ਪਵਿੱਤਰ ਸ਼ਾਸਤਰ ਵਿੱਚ ਕਦੇ ਵੀ ਨਹੀਂ ਪੜ੍ਹਿਆ; ਕਿ ਦਾਵੀਦ ਨੇ ਕੀ ਕੀਤਾ ਸੀ ਜਦੋਂ ਉਹ ਅਤੇ ਉਸਦੇ ਸਾਥੀ ਭੁੱਖੇ ਅਤੇ ਭੋਜਨ ਦੀ ਲੋੜ ਵਿੱਚ ਸਨ?
26ਮਹਾਂ ਜਾਜਕ ਅਬੀਯਾਥਰ ਦੇ ਸਮੇਂ ਵਿੱਚ ਉਹ ਪਰਮੇਸ਼ਵਰ ਦੇ ਭਵਨ ਵਿੱਚ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ ਜਿਨ੍ਹਾਂ ਦਾ ਖਾਣਾ ਜਾਜਕਾਂ ਦੇ ਇਲਾਵਾ ਕਿਸੇ ਹੋਰ ਲਈ ਯੋਗ ਨਹੀਂ ਸੀ। ਇਹੀ ਰੋਟੀ ਉਹਨਾਂ ਨੇ ਆਪਣੇ ਸਾਥੀਆਂ ਨੂੰ ਵੀ ਦਿੱਤੀ।”
27ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਲਈ ਬਣਿਆ ਹੈ, ਨਾ ਕਿ ਮਨੁੱਖ ਸਬਤ ਲਈ।
28ਇਸ ਲਈ, ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।”