2ਉੱਥੇ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਅਤੇ ਕਿਤੇ ਕੋਈ ਸਥਾਨ ਨਾ ਰਿਹਾ, ਇੱਥੋਂ ਤੱਕ ਕਿ ਦਰਵਾਜ਼ੇ ਦੇ ਸਾਹਮਣੇ ਵੀ ਥਾਂ ਨਾ ਰਿਹਾ ਅਤੇ ਯਿਸ਼ੂ ਉਹਨਾਂ ਨੂੰ ਪਵਿੱਤਰ ਸ਼ਾਸਤਰ ਦੀ ਸਿੱਖਿਆ ਦੇਣ ਲੱਗਾ।
3ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲੈ ਕੇ ਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ।
4ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪਹੁੰਚ ਨਾ ਸਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।
5ਉਹਨਾਂ ਦੇ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”
6ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,