ਮਾਰਕਸ 2

ਉਹਨਾਂ ਦੇ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

Mark 2:5 (UKJV) When Jesus saw their faith, he said unto the sick of the palsy, Son, your sins be forgiven you.

3ਕੁਝ ਲੋਕ ਇੱਕ ਅਧਰੰਗੀ ਨੂੰ ਯਿਸ਼ੂ ਦੇ ਕੋਲ ਲੈ ਕੇ ਆਏ, ਜਿਸਨੂੰ ਚਾਰ ਆਦਮੀਆਂ ਨੇ ਚੁੱਕਿਆ ਹੋਇਆ ਸੀ।

4ਭੀੜ ਦੇ ਕਾਰਨ ਉਹ ਯਿਸ਼ੂ ਦੇ ਕੋਲ ਪਹੁੰਚ ਨਾ ਸਕੇ, ਇਸ ਲਈ ਉਹਨਾਂ ਨੇ ਜਿੱਥੇ ਯਿਸ਼ੂ ਸਨ, ਉੱਥੇ ਦੀ ਕੱਚੀ ਛੱਤ ਨੂੰ ਹਟਾ ਕੇ ਉੱਥੇ ਉਸ ਰੋਗੀ ਨੂੰ ਵਿਛੌਣੇ ਸਮੇਤ ਹੇਠਾਂ ਉਤਾਰ ਦਿੱਤਾ।

5ਉਹਨਾਂ ਦੇ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

6ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,

7“ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.