ਮਾਰਕਸ 2

“ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

Mark 2:7 (UKJV) Why does this man thus speak blasphemies? who can forgive sins but God only?

5ਉਹਨਾਂ ਦੇ ਵਿਸ਼ਵਾਸ ਨੂੰ ਵੇਖ, ਯਿਸ਼ੂ ਨੇ ਅਧਰੰਗੀ ਨੂੰ ਕਿਹਾ, “ਹੇ ਪੁੱਤਰ, ਤੇਰੇ ਪਾਪ ਮਾਫ਼ ਹੋ ਚੁੱਕੇ ਹਨ।”

6ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,

7“ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

8ਉਸੇ ਪਲ ਯਿਸ਼ੂ ਨੇ ਆਪਣੀ ਆਤਮਾ ਵਿੱਚ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

9ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਅਤੇ ਤੁਰ ਫਿਰ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.