ਮਾਰਕਸ 2

ਉਸੇ ਪਲ ਯਿਸ਼ੂ ਨੇ ਆਪਣੀ ਆਤਮਾ ਵਿੱਚ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

Mark 2:8 (UKJV) And immediately when Jesus perceived in his spirit that they so reasoned within themselves, he said unto them, Why reason all of you these things in your hearts?

6ਉੱਥੇ ਮੌਜੂਦ ਕੁਝ ਧਰਮ ਦੇ ਉਪਦੇਸ਼ਕ ਆਪਣੇ ਮਨ ਵਿੱਚ ਇਹ ਵਿਚਾਰ ਕਰਨ ਲੱਗੇ,

7“ਇਹ ਵਿਅਕਤੀ ਅਜਿਹਾ ਕਿਉਂ ਕਹਿ ਰਿਹਾ ਹੈ? ਇਹ ਤਾਂ ਪਰਮੇਸ਼ਵਰ ਦੀ ਨਿੰਦਿਆ ਕਰ ਰਿਹਾ ਹੈ! ਪਰਮੇਸ਼ਵਰ ਤੋਂ ਇਲਾਵਾ ਕੌਣ ਪਾਪਾਂ ਨੂੰ ਮਾਫ਼ ਕਰ ਸਕਦਾ ਹੈ?”

8ਉਸੇ ਪਲ ਯਿਸ਼ੂ ਨੇ ਆਪਣੀ ਆਤਮਾ ਵਿੱਚ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ, ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਆਪਣੇ ਮਨਾਂ ਵਿੱਚ ਇਸ ਪ੍ਰਕਾਰ ਕਿਉਂ ਸੋਚ-ਵਿਚਾਰ ਕਰ ਰਹੇ ਹੋ?

9ਕਿਹੜੀ ਗੱਲ ਸੌਖੀ ਹੈ, ਅਧਰੰਗੀ ਨੂੰ ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ,’ ਜਾਂ ਇਹ, ‘ਉੱਠ! ਆਪਣਾ ਵਿਛੌਣਾ ਚੁੱਕ ਅਤੇ ਤੁਰ ਫਿਰ?’

10ਪਰ ਮੈਂ ਤੁਹਾਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।” ਫਿਰ ਯਿਸ਼ੂ ਨੇ ਰੋਗੀ ਨੂੰ ਕਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.