ਮਾਰਕਸ 3

ਇੱਕ ਵਾਰ ਫਿਰ ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਉੱਥੇ ਇੱਕ ਆਦਮੀ ਮੌਜੂਦ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।

Mark 3:1 (UKJV) And he entered again into the synagogue; and there was a man there which had a withered hand.

1ਇੱਕ ਵਾਰ ਫਿਰ ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਉੱਥੇ ਇੱਕ ਆਦਮੀ ਮੌਜੂਦ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।

2ਉਹਨਾਂ ਵਿੱਚੋਂ ਕਈ ਯਿਸ਼ੂ ਉੱਤੇ ਦੋਸ਼ ਲਾਉਣ ਦਾ ਕਾਰਣ ਲੱਭਣ ਵਾਸਤੇ, ਯਿਸ਼ੂ ਨੂੰ ਨੇੜਿਓ ਜਾਂਚਣ ਲੱਗੇ ਕੀ ਯਿਸ਼ੂ ਸਬਤ ਦੇ ਦਿਨ ਉਸਨੂੰ ਚੰਗਾ ਕਰਦਾ ਹੈ ਕਿ ਨਹੀਂ।

3ਯਿਸ਼ੂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਸਾਰਿਆਂ ਦੇ ਸਾਮ੍ਹਣੇ ਖੜ੍ਹਾ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.