ਮਾਰਕਸ 3

ਉਹਨਾਂ ਵਿੱਚੋਂ ਕਈ ਯਿਸ਼ੂ ਉੱਤੇ ਦੋਸ਼ ਲਾਉਣ ਦਾ ਕਾਰਣ ਲੱਭਣ ਵਾਸਤੇ, ਯਿਸ਼ੂ ਨੂੰ ਨੇੜਿਓ ਜਾਂਚਣ ਲੱਗੇ ਕੀ ਯਿਸ਼ੂ ਸਬਤ ਦੇ ਦਿਨ ਉਸਨੂੰ ਚੰਗਾ ਕਰਦਾ ਹੈ ਕਿ ਨਹੀਂ।

Mark 3:2 (UKJV) And they watched him, whether he would heal him on the sabbath day; that they might accuse him.

1ਇੱਕ ਵਾਰ ਫਿਰ ਯਿਸ਼ੂ ਪ੍ਰਾਰਥਨਾ ਸਥਾਨ ਵਿੱਚ ਗਏ ਅਤੇ ਉੱਥੇ ਇੱਕ ਆਦਮੀ ਮੌਜੂਦ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।

2ਉਹਨਾਂ ਵਿੱਚੋਂ ਕਈ ਯਿਸ਼ੂ ਉੱਤੇ ਦੋਸ਼ ਲਾਉਣ ਦਾ ਕਾਰਣ ਲੱਭਣ ਵਾਸਤੇ, ਯਿਸ਼ੂ ਨੂੰ ਨੇੜਿਓ ਜਾਂਚਣ ਲੱਗੇ ਕੀ ਯਿਸ਼ੂ ਸਬਤ ਦੇ ਦਿਨ ਉਸਨੂੰ ਚੰਗਾ ਕਰਦਾ ਹੈ ਕਿ ਨਹੀਂ।

3ਯਿਸ਼ੂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਸਾਰਿਆਂ ਦੇ ਸਾਮ੍ਹਣੇ ਖੜ੍ਹਾ ਹੋ।”

4ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਸਬਤ ਦੇ ਦਿਨ ਕੀ ਕਰਨਾ ਸਹੀ ਹੈ, ਭਲਿਆਈ ਜਾਂ ਬੁਰਾਈ, ਜਾਨ ਬਚਾਉਣਾ ਜਾਂ ਜਾਨ ਨੂੰ ਮਾਰਨਾ?” ਪਰ ਉਹ ਸਾਰੇ ਚੁੱਪ ਹੀ ਰਹੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.