ਮਾਰਕਸ 3

ਜਦੋਂ ਯਿਸ਼ੂ ਕਿਸੇ ਦੇ ਘਰ ਵਿੱਚ ਸਨ ਤਾਂ ਮੁੜ ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ, ਇੱਥੋਂ ਤੱਕ ਕਿ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਲਈ ਭੋਜਨ ਕਰਨਾ ਵੀ ਅਸੰਭਵ ਹੋ ਗਿਆ।

Mark 3:20 (UKJV) And the multitude comes together again, so that they could not so much as eat bread.

18ਆਂਦਰੇਯਾਸ, ਫਿਲਿੱਪਾਸ, ਬਾਰਥੋਲੋਮੇਯਾਸ, ਮੱਤੀਯਾਹ, ਥੋਮਸ, ਹਲਫੇਯਾਸ ਦਾ ਪੁੱਤਰ ਯਾਕੋਬ, ਥੱਦੇਇਯਾਸ, ਸ਼ਿਮਓਨ ਕਨਾਨੀ

19ਅਤੇ ਯਹੂਦਾ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਬਾਅਦ ਵਿੱਚ ਯਿਸ਼ੂ ਦੇ ਨਾਲ ਧੋਖਾ ਕੀਤਾ ਸੀ।

20ਜਦੋਂ ਯਿਸ਼ੂ ਕਿਸੇ ਦੇ ਘਰ ਵਿੱਚ ਸਨ ਤਾਂ ਮੁੜ ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ, ਇੱਥੋਂ ਤੱਕ ਕਿ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਲਈ ਭੋਜਨ ਕਰਨਾ ਵੀ ਅਸੰਭਵ ਹੋ ਗਿਆ।

21ਜਦੋਂ ਯਿਸ਼ੂ ਦੇ ਪਰਿਵਾਰ ਨੇ ਇਸ ਬਾਰੇ ਸੁਣਿਆ ਤਾਂ ਉਹ ਯਿਸ਼ੂ ਨੂੰ ਆਪਣੀ ਹਿਫਾਜ਼ਤ ਵਿੱਚ ਆਪਣੇ ਨਾਲ ਲੈ ਜਾਣ ਲਈ ਉੱਥੇ ਆ ਗਏ ਕਿਉਂਕਿ ਉਹਨਾਂ ਦਾ ਵਿਚਾਰ ਸੀ, “ਕਿ ਯਿਸ਼ੂ ਆਪਣੇ ਆਪੇ ਤੋਂ ਬਾਹਰ ਹੋ ਗਏ ਹਨ।”

22ਯੇਰੂਸ਼ਲੇਮ ਨਗਰ ਵੱਲੋਂ ਉੱਥੇ ਆਏ ਹੋਏ ਧਰਮ ਦੇ ਉਪਦੇਸ਼ਕਾਂ ਨੇ ਕਿਹਾ, “ਯਿਸ਼ੂ ਵਿੱਚ ਬੇਲਜ਼ਬੂਲ ਸਮਾਇਆ ਹੋਇਆ ਹੈ ਅਤੇ ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.