ਮਾਰਕਸ 3

ਜਦੋਂ ਯਿਸ਼ੂ ਦੇ ਪਰਿਵਾਰ ਨੇ ਇਸ ਬਾਰੇ ਸੁਣਿਆ ਤਾਂ ਉਹ ਯਿਸ਼ੂ ਨੂੰ ਆਪਣੀ ਹਿਫਾਜ਼ਤ ਵਿੱਚ ਆਪਣੇ ਨਾਲ ਲੈ ਜਾਣ ਲਈ ਉੱਥੇ ਆ ਗਏ ਕਿਉਂਕਿ ਉਹਨਾਂ ਦਾ ਵਿਚਾਰ ਸੀ, “ਕਿ ਯਿਸ਼ੂ ਆਪਣੇ ਆਪੇ ਤੋਂ ਬਾਹਰ ਹੋ ਗਏ ਹਨ।”

Mark 3:21 (UKJV) And when his friends heard of it, they went out to lay hold on him: for they said, He is beside himself.

19ਅਤੇ ਯਹੂਦਾ ਇਸਕਾਰਿਯੋਤ ਵਾਸੀ ਯਹੂਦਾਹ, ਜਿਸ ਨੇ ਬਾਅਦ ਵਿੱਚ ਯਿਸ਼ੂ ਦੇ ਨਾਲ ਧੋਖਾ ਕੀਤਾ ਸੀ।

20ਜਦੋਂ ਯਿਸ਼ੂ ਕਿਸੇ ਦੇ ਘਰ ਵਿੱਚ ਸਨ ਤਾਂ ਮੁੜ ਇੱਕ ਵੱਡੀ ਭੀੜ ਉੱਥੇ ਇਕੱਠੀ ਹੋ ਗਈ, ਇੱਥੋਂ ਤੱਕ ਕਿ ਯਿਸ਼ੂ ਅਤੇ ਉਹ ਦੇ ਚੇਲਿਆਂ ਦੇ ਲਈ ਭੋਜਨ ਕਰਨਾ ਵੀ ਅਸੰਭਵ ਹੋ ਗਿਆ।

21ਜਦੋਂ ਯਿਸ਼ੂ ਦੇ ਪਰਿਵਾਰ ਨੇ ਇਸ ਬਾਰੇ ਸੁਣਿਆ ਤਾਂ ਉਹ ਯਿਸ਼ੂ ਨੂੰ ਆਪਣੀ ਹਿਫਾਜ਼ਤ ਵਿੱਚ ਆਪਣੇ ਨਾਲ ਲੈ ਜਾਣ ਲਈ ਉੱਥੇ ਆ ਗਏ ਕਿਉਂਕਿ ਉਹਨਾਂ ਦਾ ਵਿਚਾਰ ਸੀ, “ਕਿ ਯਿਸ਼ੂ ਆਪਣੇ ਆਪੇ ਤੋਂ ਬਾਹਰ ਹੋ ਗਏ ਹਨ।”

22ਯੇਰੂਸ਼ਲੇਮ ਨਗਰ ਵੱਲੋਂ ਉੱਥੇ ਆਏ ਹੋਏ ਧਰਮ ਦੇ ਉਪਦੇਸ਼ਕਾਂ ਨੇ ਕਿਹਾ, “ਯਿਸ਼ੂ ਵਿੱਚ ਬੇਲਜ਼ਬੂਲ ਸਮਾਇਆ ਹੋਇਆ ਹੈ ਅਤੇ ਇਹ ਭੂਤਾਂ ਦੇ ਸਰਦਾਰ ਬੇਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”

23ਇਸ ਉੱਤੇ ਯਿਸ਼ੂ ਨੇ ਉਹਨਾਂ ਨੂੰ ਆਪਣੇ ਕੋਲ ਸੱਦ ਕੇ ਉਹਨਾਂ ਨੂੰ ਦ੍ਰਿਸ਼ਟਾਂਤ ਵਿੱਚ ਕਹਿਣਾ ਸ਼ੁਰੂ ਕੀਤਾ, “ਭਲਾ ਸ਼ੈਤਾਨ ਹੀ ਸ਼ੈਤਾਨ ਨੂੰ ਕਿਵੇਂ ਕੱਢ ਸਕਦਾ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.