24ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਬਣਿਆ ਨਹੀਂ ਰਹਿ ਸਕਦਾ।
25ਉਸੇ ਤਰ੍ਹਾਂ ਹੀ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
26ਅਤੇ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠ ਕੇ ਵਿਰੋਧ ਕਰੇ ਅਤੇ ਉਸ ਵਿੱਚ ਹੀ ਫੁੱਟ ਪੈ ਜਾਵੇਗੀ, ਤਾਂ ਉਹ ਨਹੀਂ ਬਚ ਸਕਦਾ; ਉਸ ਦਾ ਅੰਤ ਆ ਗਿਆ ਹੈ।
27ਕੋਈ ਵੀ ਕਿਸੇ ਤਾਕਤਵਰ ਆਦਮੀ ਦੇ ਘਰ ਜ਼ਬਰਦਸਤੀ ਪਰਵੇਸ਼ ਕਰਕੇ ਉਸਦੀ ਸੰਪਤੀ ਉਸ ਸਮੇਂ ਤੱਕ ਨਹੀਂ ਲੁੱਟ ਸਕਦਾ ਜਦੋਂ ਤੱਕ ਉਹ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ। ਫਿਰ ਹੀ ਉਹ ਉਸ ਤਾਕਤਵਰ ਆਦਮੀ ਦੀ ਸੰਪਤੀ ਲੁੱਟ ਸਕੇਗਾ।
28ਮੈਂ ਤੁਹਾਨੂੰ ਸੱਚ ਆਖਦਾ ਹਾਂ: ਮਨੁੱਖ ਦੁਆਰਾ ਕੀਤੇ ਗਏ ਸਾਰੇ ਪਾਪ ਅਤੇ ਨਿੰਦਿਆ ਮਾਫ਼ ਕੀਤੇ ਜਾ ਸਕਦੇ ਹਨ।