ਮਾਰਕਸ 3

ਕੋਈ ਵੀ ਕਿਸੇ ਤਾਕਤਵਰ ਆਦਮੀ ਦੇ ਘਰ ਜ਼ਬਰਦਸਤੀ ਪਰਵੇਸ਼ ਕਰਕੇ ਉਸਦੀ ਸੰਪਤੀ ਉਸ ਸਮੇਂ ਤੱਕ ਨਹੀਂ ਲੁੱਟ ਸਕਦਾ ਜਦੋਂ ਤੱਕ ਉਹ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ। ਫਿਰ ਹੀ ਉਹ ਉਸ ਤਾਕਤਵਰ ਆਦਮੀ ਦੀ ਸੰਪਤੀ ਲੁੱਟ ਸਕੇਗਾ।

Mark 3:27 (UKJV) No man can enter into a strong man's house, and spoil his goods, except he will first bind the strong man; and then he will spoil his house.

25ਉਸੇ ਤਰ੍ਹਾਂ ਹੀ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।

26ਅਤੇ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠ ਕੇ ਵਿਰੋਧ ਕਰੇ ਅਤੇ ਉਸ ਵਿੱਚ ਹੀ ਫੁੱਟ ਪੈ ਜਾਵੇਗੀ, ਤਾਂ ਉਹ ਨਹੀਂ ਬਚ ਸਕਦਾ; ਉਸ ਦਾ ਅੰਤ ਆ ਗਿਆ ਹੈ।

27ਕੋਈ ਵੀ ਕਿਸੇ ਤਾਕਤਵਰ ਆਦਮੀ ਦੇ ਘਰ ਜ਼ਬਰਦਸਤੀ ਪਰਵੇਸ਼ ਕਰਕੇ ਉਸਦੀ ਸੰਪਤੀ ਉਸ ਸਮੇਂ ਤੱਕ ਨਹੀਂ ਲੁੱਟ ਸਕਦਾ ਜਦੋਂ ਤੱਕ ਉਹ ਉਸ ਤਾਕਤਵਰ ਆਦਮੀ ਨੂੰ ਬੰਨ੍ਹ ਨਾ ਲਵੇ। ਫਿਰ ਹੀ ਉਹ ਉਸ ਤਾਕਤਵਰ ਆਦਮੀ ਦੀ ਸੰਪਤੀ ਲੁੱਟ ਸਕੇਗਾ।

28ਮੈਂ ਤੁਹਾਨੂੰ ਸੱਚ ਆਖਦਾ ਹਾਂ: ਮਨੁੱਖ ਦੁਆਰਾ ਕੀਤੇ ਗਏ ਸਾਰੇ ਪਾਪ ਅਤੇ ਨਿੰਦਿਆ ਮਾਫ਼ ਕੀਤੇ ਜਾ ਸਕਦੇ ਹਨ।

29ਪਰ ਪਵਿੱਤਰ ਆਤਮਾ ਦੇ ਵਿਰੁੱਧ ਕੀਤੀ ਗਈ ਨਿੰਦਿਆ ਕਿਸੇ ਵੀ ਪ੍ਰਕਾਰ ਮਾਫ਼ੀ ਦੇ ਯੋਗ ਨਹੀਂ ਹੈ। ਉਹ ਵਿਅਕਤੀ ਅਨੰਤ ਪਾਪ ਦਾ ਦੋਸ਼ੀ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.