ਮਾਰਕਸ 3

ਭੀੜ ਉਹਨਾਂ ਨੂੰ ਘੇਰੇ ਹੋਏ ਬੈਠੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਦੱਸਿਆ, “ਉਹ ਵੇਖੋ! ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਤੁਹਾਡੀ ਤਲਾਸ਼ ਕਰ ਰਹੇ ਹਨ।”

Mark 3:32 (UKJV) And the multitude sat about him, and they said unto him, Behold, your mother and your brethren without seek for you.

30ਯਿਸ਼ੂ ਨੇ ਇਹ ਸਭ ਇਸ ਲਈ ਕਿਹਾ ਸੀ ਕਿਉਂਕਿ ਸ਼ਾਸਤਰੀਆਂ ਨੇ ਉਹਨਾਂ ਉੱਤੇ ਦੋਸ਼ ਲਗਾਇਆ ਸੀ, “ਕਿ ਯਿਸ਼ੂ ਵਿੱਚ ਦੁਸ਼ਟ ਆਤਮਾ ਸਮਾਇਆ ਹੋਈਆ।”

31ਉਦੋਂ ਯਿਸ਼ੂ ਦੀ ਮਾਤਾ ਅਤੇ ਉਹ ਦੇ ਭਰਾ ਉੱਥੇ ਆ ਗਏ। ਉਹ ਬਾਹਰ ਹੀ ਖੜ੍ਹੇ ਰਹੇ। ਉਹਨਾਂ ਨੇ ਸੁਨੇਹਾ ਭੇਜ ਕੇ ਯਿਸ਼ੂ ਨੂੰ ਬਾਹਰ ਬੁਲਵਾਇਆ।

32ਭੀੜ ਉਹਨਾਂ ਨੂੰ ਘੇਰੇ ਹੋਏ ਬੈਠੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਦੱਸਿਆ, “ਉਹ ਵੇਖੋ! ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਤੁਹਾਡੀ ਤਲਾਸ਼ ਕਰ ਰਹੇ ਹਨ।”

33ਯਿਸ਼ੂ ਨੇ ਪੁੱਛਿਆ, “ਮੇਰੀ ਮਾਤਾ ਅਤੇ ਮੇਰੇ ਭਰਾ ਕੌਣ ਹਨ?”

34ਤਦ ਆਪਣੇ ਆਲੇ-ਦੁਆਲੇ ਬੈਠੀ ਭੀੜ ਉੱਤੇ ਆਪਣੀ ਨਜ਼ਰ ਪਾਉਂਦੇ ਹੋਏ ਉਸ ਨੇ ਕਿਹਾ, “ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.