ਮਾਰਕਸ 3

ਯਿਸ਼ੂ ਨੇ ਪੁੱਛਿਆ, “ਮੇਰੀ ਮਾਤਾ ਅਤੇ ਮੇਰੇ ਭਰਾ ਕੌਣ ਹਨ?”

Mark 3:33 (UKJV) And he answered them, saying, Who is my mother, or my brethren?

31ਉਦੋਂ ਯਿਸ਼ੂ ਦੀ ਮਾਤਾ ਅਤੇ ਉਹ ਦੇ ਭਰਾ ਉੱਥੇ ਆ ਗਏ। ਉਹ ਬਾਹਰ ਹੀ ਖੜ੍ਹੇ ਰਹੇ। ਉਹਨਾਂ ਨੇ ਸੁਨੇਹਾ ਭੇਜ ਕੇ ਯਿਸ਼ੂ ਨੂੰ ਬਾਹਰ ਬੁਲਵਾਇਆ।

32ਭੀੜ ਉਹਨਾਂ ਨੂੰ ਘੇਰੇ ਹੋਏ ਬੈਠੀ ਸੀ ਅਤੇ ਉਹਨਾਂ ਨੇ ਯਿਸ਼ੂ ਨੂੰ ਦੱਸਿਆ, “ਉਹ ਵੇਖੋ! ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਤੁਹਾਡੀ ਤਲਾਸ਼ ਕਰ ਰਹੇ ਹਨ।”

33ਯਿਸ਼ੂ ਨੇ ਪੁੱਛਿਆ, “ਮੇਰੀ ਮਾਤਾ ਅਤੇ ਮੇਰੇ ਭਰਾ ਕੌਣ ਹਨ?”

34ਤਦ ਆਪਣੇ ਆਲੇ-ਦੁਆਲੇ ਬੈਠੀ ਭੀੜ ਉੱਤੇ ਆਪਣੀ ਨਜ਼ਰ ਪਾਉਂਦੇ ਹੋਏ ਉਸ ਨੇ ਕਿਹਾ, “ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ!

35ਜੋ ਕੋਈ ਪਰਮੇਸ਼ਵਰ ਦੀ ਇੱਛਾ ਨੂੰ ਪੂਰੀ ਕਰਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.