2ਉਹਨਾਂ ਵਿੱਚੋਂ ਕਈ ਯਿਸ਼ੂ ਉੱਤੇ ਦੋਸ਼ ਲਾਉਣ ਦਾ ਕਾਰਣ ਲੱਭਣ ਵਾਸਤੇ, ਯਿਸ਼ੂ ਨੂੰ ਨੇੜਿਓ ਜਾਂਚਣ ਲੱਗੇ ਕੀ ਯਿਸ਼ੂ ਸਬਤ ਦੇ ਦਿਨ ਉਸਨੂੰ ਚੰਗਾ ਕਰਦਾ ਹੈ ਕਿ ਨਹੀਂ।
3ਯਿਸ਼ੂ ਨੇ ਉਸ ਸੁੱਕੇ ਹੱਥ ਵਾਲੇ ਆਦਮੀ ਨੂੰ ਕਿਹਾ, “ਸਾਰਿਆਂ ਦੇ ਸਾਮ੍ਹਣੇ ਖੜ੍ਹਾ ਹੋ।”
4ਤਦ ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਸਬਤ ਦੇ ਦਿਨ ਕੀ ਕਰਨਾ ਸਹੀ ਹੈ, ਭਲਿਆਈ ਜਾਂ ਬੁਰਾਈ, ਜਾਨ ਬਚਾਉਣਾ ਜਾਂ ਜਾਨ ਨੂੰ ਮਾਰਨਾ?” ਪਰ ਉਹ ਸਾਰੇ ਚੁੱਪ ਹੀ ਰਹੇ।
5ਯਿਸ਼ੂ ਨੇ ਗੁੱਸੇ ਵਿੱਚ ਉਹਨਾਂ ਵੱਲ ਵੇਖਿਆ ਅਤੇ ਉਨ੍ਹਾਂ ਦੇ ਜ਼ਿੱਦੀ ਦਿਲਾਂ ਤੇ ਦੁਖੀ ਹੋ ਕੇ ਉਸ ਆਦਮੀ ਨੂੰ ਕਿਹਾ, “ਆਪਣਾ ਹੱਥ ਵਧਾ।” ਉਸਨੇ ਆਪਣਾ ਹੱਥ ਵਧਾਇਆ ਅਤੇ ਉਸਦਾ ਹੱਥ ਪੂਰੀ ਤਰ੍ਹਾਂ ਚੰਗਾ ਹੋ ਗਿਆ।
6ਤਦ ਫ਼ਰੀਸੀ ਬਾਹਰ ਚਲੇ ਗਏ ਅਤੇ ਹੇਰੋਦੀਆਂ ਦੇ ਨਾਲ ਯਿਸ਼ੂ ਨੂੰ ਮਾਰਨ ਦੀਆਂਂ ਯੋਜਨਾ ਬਣਾਉਣ ਲੱਗੇ।