6ਤਦ ਫ਼ਰੀਸੀ ਬਾਹਰ ਚਲੇ ਗਏ ਅਤੇ ਹੇਰੋਦੀਆਂ ਦੇ ਨਾਲ ਯਿਸ਼ੂ ਨੂੰ ਮਾਰਨ ਦੀਆਂਂ ਯੋਜਨਾ ਬਣਾਉਣ ਲੱਗੇ।
7ਯਿਸ਼ੂ ਆਪਣੇ ਚੇਲਿਆਂ ਦੇ ਨਾਲ ਗਲੀਲ ਦੀ ਝੀਲ ਦੇ ਕੋਲ ਚਲੇ ਗਏ ਅਤੇ ਯਹੂਦਿਯਾ ਅਤੇ ਗਲੀਲ ਤੋਂ ਇੱਕ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ।
8ਜਦੋਂ ਯਿਸ਼ੂ ਦੇ ਵੱਡੇ-ਵੱਡੇ ਕੰਮਾਂ ਦਾ ਵਰਣਨ ਉਹਨਾਂ ਨੇ ਸੁਣਿਆ ਯਹੂਦਿਯਾ ਪ੍ਰਦੇਸ਼, ਯੇਰੂਸ਼ਲੇਮ ਨਗਰ, ਇਦੂਮਿਆ ਪ੍ਰਦੇਸ਼, ਤੇ ਯਰਦਨ ਨਦੀ ਦੇ ਪਾਰ ਦੇ ਖੇਤਰਾਂ ਅਤੇ ਸੋਰ ਅਤੇ ਸਿਦੋਨ ਵੱਲੋਂ ਵੀ ਅਨੇਕਾਂ ਲੋਕ ਇਸ ਭੀੜ ਵਿੱਚ ਸ਼ਾਮਲ ਹੋ ਗਏ ਸਨ।
9ਭੀੜ ਕਾਰਨ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਜਿਹੀ ਕਿਸ਼ਤੀ ਤਿਆਰ ਕਰਨ ਤਾਂ ਜੋ ਭੀੜ ਉਹਨਾਂ ਨੂੰ ਦਬਾ ਨਾ ਲਵੇ।
10ਯਿਸ਼ੂ ਨੇ ਅਨੇਕਾਂ ਨੂੰ ਚੰਗਾ ਕੀਤਾ ਸੀ, ਇਸ ਕਾਰਨ ਸਾਰੇ ਜੋ ਰੋਗੀ ਸਨ, ਉਹ ਉਸ ਨੂੰ ਸਿਰਫ ਛੂਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।