ਮਾਰਕਸ 4

ਬੀਜ ਜੋ ਸੜਕ ਦੇ ਕੰਢੇ ਤੇ ਜਾ ਡਿੱਗਿਆ, ਉਹ ਅਜਿਹੇ ਲੋਕਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਦੇ ਵਚਨ ਸੁਣਦੇ ਹੀ ਸ਼ੈਤਾਨ ਆ ਕੇ ਉਹ ਵਚਨਾਂ ਨੂੰ ਚੁਰਾ ਕੇ ਲੈ ਗਿਆ।

Mark 4:15 (UKJV) And these are they by the way side, where the word is sown; but when they have heard, Satan comes immediately, and takes away the word that was sown in their hearts.

13ਤਦ ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕਿ ਤੁਸੀਂ ਇਸ ਦ੍ਰਿਸ਼ਟਾਂਤ ਨੂੰ ਨਹੀਂ ਸਮਝੇ? ਫਿਰ ਤੁਸੀਂ ਹੋਰ ਦ੍ਰਿਸ਼ਟਾਂਤਾਂ ਦੇ ਅਰਥ ਕਿਵੇਂ ਸਮਝੋਗੇ?

14ਬੀਜ ਬੀਜਣ ਵਾਲਾ ਪਰਮੇਸ਼ਵਰ ਦਾ ਵਚਨ ਬੀਜਦਾ ਹੈ।

15ਬੀਜ ਜੋ ਸੜਕ ਦੇ ਕੰਢੇ ਤੇ ਜਾ ਡਿੱਗਿਆ, ਉਹ ਅਜਿਹੇ ਲੋਕਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਦੇ ਵਚਨ ਸੁਣਦੇ ਹੀ ਸ਼ੈਤਾਨ ਆ ਕੇ ਉਹ ਵਚਨਾਂ ਨੂੰ ਚੁਰਾ ਕੇ ਲੈ ਗਿਆ।

16ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਵਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦੇ ਹਨ।

17ਪਰ ਜੜ੍ਹਾਂ ਡੂੰਘੀਆਂ ਨਾ ਹੋਣ ਕਾਰਨ, ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ ਤਾਂ ਉਹ ਝੱਟ ਠੋਕਰ ਖਾਂਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.