15ਬੀਜ ਜੋ ਸੜਕ ਦੇ ਕੰਢੇ ਤੇ ਜਾ ਡਿੱਗਿਆ, ਉਹ ਅਜਿਹੇ ਲੋਕਾਂ ਨੂੰ ਦਰਸਾਉਂਦਾ ਹੈ ਜਿਨ੍ਹਾਂ ਦੇ ਵਚਨ ਸੁਣਦੇ ਹੀ ਸ਼ੈਤਾਨ ਆ ਕੇ ਉਹ ਵਚਨਾਂ ਨੂੰ ਚੁਰਾ ਕੇ ਲੈ ਗਿਆ।
16ਜਿਹੜਾ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਇਹ ਦਰਸਾਉਂਦਾ ਹੈ, ਜੋ ਵਚਨ ਸੁਣ ਕੇ ਝੱਟ ਖੁਸ਼ੀ ਨਾਲ ਮੰਨ ਲੈਂਦੇ ਹਨ।
17ਪਰ ਜੜ੍ਹਾਂ ਡੂੰਘੀਆਂ ਨਾ ਹੋਣ ਕਾਰਨ, ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ ਤਾਂ ਉਹ ਝੱਟ ਠੋਕਰ ਖਾਂਦੇ ਹਨ।
18ਜੋ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਇਹ ਉਹ ਸਨ ਜਿਨ੍ਹਾਂ ਨੇ ਪਰਮੇਸ਼ਵਰ ਦੇ ਵਚਨਾਂ ਨੂੰ ਸੁਣਿਆ,
19ਪਰ ਸੰਸਾਰ ਦੀਆਂਂ ਚਿੰਤਾਵਾਂ, ਧਨ ਦੇ ਛਲਾਵੇ ਅਤੇ ਕਈ ਹੋਰ ਚੀਜ਼ਾਂ ਦੇ ਲਾਲਚ ਨੇ ਆ ਕੇ ਉਸ ਵਚਨ ਨੂੰ ਦਬਾ ਦਿੱਤਾ, ਜਿਸ ਕਾਰਨ ਉਹ ਕੁੱਝ ਫ਼ਲ ਨਾ ਲਿਆ ਸਕੇ।