ਮਾਰਕਸ 4

ਪਰ ਸੰਸਾਰ ਦੀਆਂਂ ਚਿੰਤਾਵਾਂ, ਧਨ ਦੇ ਛਲਾਵੇ ਅਤੇ ਕਈ ਹੋਰ ਚੀਜ਼ਾਂ ਦੇ ਲਾਲਚ ਨੇ ਆ ਕੇ ਉਸ ਵਚਨ ਨੂੰ ਦਬਾ ਦਿੱਤਾ, ਜਿਸ ਕਾਰਨ ਉਹ ਕੁੱਝ ਫ਼ਲ ਨਾ ਲਿਆ ਸਕੇ।

Mark 4:19 (UKJV) And the cares of this world, and the deceitfulness of riches, and the lusts of other things entering in, choke the word, and it becomes unfruitful.

17ਪਰ ਜੜ੍ਹਾਂ ਡੂੰਘੀਆਂ ਨਾ ਹੋਣ ਕਾਰਨ, ਉਹ ਥੋੜ੍ਹੇ ਸਮੇਂ ਲਈ ਵਿਸ਼ਵਾਸ ਕਰਦੇ ਹਨ। ਪਰ ਜਦੋਂ ਵਚਨ ਦੇ ਕਾਰਨ ਦੁੱਖ ਜਾਂ ਜ਼ੁਲਮ ਹੁੰਦਾ ਹੈ ਤਾਂ ਉਹ ਝੱਟ ਠੋਕਰ ਖਾਂਦੇ ਹਨ।

18ਜੋ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਇਹ ਉਹ ਸਨ ਜਿਨ੍ਹਾਂ ਨੇ ਪਰਮੇਸ਼ਵਰ ਦੇ ਵਚਨਾਂ ਨੂੰ ਸੁਣਿਆ,

19ਪਰ ਸੰਸਾਰ ਦੀਆਂਂ ਚਿੰਤਾਵਾਂ, ਧਨ ਦੇ ਛਲਾਵੇ ਅਤੇ ਕਈ ਹੋਰ ਚੀਜ਼ਾਂ ਦੇ ਲਾਲਚ ਨੇ ਆ ਕੇ ਉਸ ਵਚਨ ਨੂੰ ਦਬਾ ਦਿੱਤਾ, ਜਿਸ ਕਾਰਨ ਉਹ ਕੁੱਝ ਫ਼ਲ ਨਾ ਲਿਆ ਸਕੇ।

20ਕੁਝ ਹੋਰ ਲੋਕ ਉਸ ਬੀਜ ਦੇ ਸਮਾਨ ਹਨ, ਜੋ ਚੰਗੀ ਮਿੱਟੀ ਵਿੱਚ ਬੀਜਿਆ ਗਿਆ, ਵਚਨਾਂ ਨੂੰ ਸੁਣਿਆ, ਸਵੀਕਾਰ ਕੀਤਾ ਅਤੇ ਬੀਜੇ ਗਏ ਬੀਜ ਦਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ, ਕੋਈ ਸੌ ਗੁਣਾ।”

21ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਦੀਵਾ ਬਾਲ ਕੇ ਉਸ ਨੂੰ ਇੱਕ ਕਟੋਰੇ ਜਾਂ ਬਿਸਤਰੇ ਦੇ ਹੇਠਾਂ ਰੱਖਦੇ ਹੋ? ਜਾਂ ਤੁਸੀਂ ਉਸ ਨੂੰ ਕਿਸੇ ਉੱਚੇ ਥਾਂ ਉੱਤੇ ਰੱਖਦੇ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.