ਮਾਰਕਸ 4

ਕੁਝ ਹੋਰ ਲੋਕ ਉਸ ਬੀਜ ਦੇ ਸਮਾਨ ਹਨ, ਜੋ ਚੰਗੀ ਮਿੱਟੀ ਵਿੱਚ ਬੀਜਿਆ ਗਿਆ, ਵਚਨਾਂ ਨੂੰ ਸੁਣਿਆ, ਸਵੀਕਾਰ ਕੀਤਾ ਅਤੇ ਬੀਜੇ ਗਏ ਬੀਜ ਦਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ, ਕੋਈ ਸੌ ਗੁਣਾ।”

Mark 4:20 (UKJV) And these are they which are sown on good ground; such as hear the word, and receive it, and bring forth fruit, some thirtyfold, some sixty, and some an hundred.

18ਜੋ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ, ਇਹ ਉਹ ਸਨ ਜਿਨ੍ਹਾਂ ਨੇ ਪਰਮੇਸ਼ਵਰ ਦੇ ਵਚਨਾਂ ਨੂੰ ਸੁਣਿਆ,

19ਪਰ ਸੰਸਾਰ ਦੀਆਂਂ ਚਿੰਤਾਵਾਂ, ਧਨ ਦੇ ਛਲਾਵੇ ਅਤੇ ਕਈ ਹੋਰ ਚੀਜ਼ਾਂ ਦੇ ਲਾਲਚ ਨੇ ਆ ਕੇ ਉਸ ਵਚਨ ਨੂੰ ਦਬਾ ਦਿੱਤਾ, ਜਿਸ ਕਾਰਨ ਉਹ ਕੁੱਝ ਫ਼ਲ ਨਾ ਲਿਆ ਸਕੇ।

20ਕੁਝ ਹੋਰ ਲੋਕ ਉਸ ਬੀਜ ਦੇ ਸਮਾਨ ਹਨ, ਜੋ ਚੰਗੀ ਮਿੱਟੀ ਵਿੱਚ ਬੀਜਿਆ ਗਿਆ, ਵਚਨਾਂ ਨੂੰ ਸੁਣਿਆ, ਸਵੀਕਾਰ ਕੀਤਾ ਅਤੇ ਬੀਜੇ ਗਏ ਬੀਜ ਦਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ, ਕੋਈ ਸੌ ਗੁਣਾ।”

21ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਦੀਵਾ ਬਾਲ ਕੇ ਉਸ ਨੂੰ ਇੱਕ ਕਟੋਰੇ ਜਾਂ ਬਿਸਤਰੇ ਦੇ ਹੇਠਾਂ ਰੱਖਦੇ ਹੋ? ਜਾਂ ਤੁਸੀਂ ਉਸ ਨੂੰ ਕਿਸੇ ਉੱਚੇ ਥਾਂ ਉੱਤੇ ਰੱਖਦੇ ਹੋ?

22ਕਿਉਂਕਿ ਜੋ ਕੁਝ ਲੁਕਿਆ ਹੋਇਆ ਹੈ ਉਸ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਜੋ ਕੁਝ ਗੁਪਤ ਹੈ ਉਹ ਸਭ ਦੇ ਪ੍ਰਗਟ ਕੀਤਾ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.