20ਕੁਝ ਹੋਰ ਲੋਕ ਉਸ ਬੀਜ ਦੇ ਸਮਾਨ ਹਨ, ਜੋ ਚੰਗੀ ਮਿੱਟੀ ਵਿੱਚ ਬੀਜਿਆ ਗਿਆ, ਵਚਨਾਂ ਨੂੰ ਸੁਣਿਆ, ਸਵੀਕਾਰ ਕੀਤਾ ਅਤੇ ਬੀਜੇ ਗਏ ਬੀਜ ਦਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ, ਕੋਈ ਸੌ ਗੁਣਾ।”
21ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਦੀਵਾ ਬਾਲ ਕੇ ਉਸ ਨੂੰ ਇੱਕ ਕਟੋਰੇ ਜਾਂ ਬਿਸਤਰੇ ਦੇ ਹੇਠਾਂ ਰੱਖਦੇ ਹੋ? ਜਾਂ ਤੁਸੀਂ ਉਸ ਨੂੰ ਕਿਸੇ ਉੱਚੇ ਥਾਂ ਉੱਤੇ ਰੱਖਦੇ ਹੋ?
22ਕਿਉਂਕਿ ਜੋ ਕੁਝ ਲੁਕਿਆ ਹੋਇਆ ਹੈ ਉਸ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਜੋ ਕੁਝ ਗੁਪਤ ਹੈ ਉਹ ਸਭ ਦੇ ਪ੍ਰਗਟ ਕੀਤਾ ਜਾਵੇਗਾ।
23ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”
24ਯਿਸ਼ੂ ਨੇ ਅੱਗੇ ਕਿਹਾ, “ਤੁਸੀਂ ਜੋ ਸੁਣਦੇ ਹੋ ਉਸ ਉੱਤੇ ਧਿਆਨ ਨਾਲ ਵਿਚਾਰ ਕਰੋ, ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਮਾਪ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।