22ਕਿਉਂਕਿ ਜੋ ਕੁਝ ਲੁਕਿਆ ਹੋਇਆ ਹੈ ਉਸ ਦਾ ਖੁਲਾਸਾ ਕੀਤਾ ਜਾਵੇਗਾ ਅਤੇ ਜੋ ਕੁਝ ਗੁਪਤ ਹੈ ਉਹ ਸਭ ਦੇ ਪ੍ਰਗਟ ਕੀਤਾ ਜਾਵੇਗਾ।
23ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”
24ਯਿਸ਼ੂ ਨੇ ਅੱਗੇ ਕਿਹਾ, “ਤੁਸੀਂ ਜੋ ਸੁਣਦੇ ਹੋ ਉਸ ਉੱਤੇ ਧਿਆਨ ਨਾਲ ਵਿਚਾਰ ਕਰੋ, ਜਿਸ ਮਾਪ ਨਾਲ ਤੁਸੀਂ ਮਾਪਦੇ ਹੋ, ਉਸੇ ਮਾਪ ਨਾਲ ਤੁਹਾਡੇ ਲਈ ਵੀ ਮਾਪਿਆ ਜਾਵੇਗਾ ਅਤੇ ਤੁਹਾਨੂੰ ਵਧੀਕ ਦਿੱਤਾ ਜਾਵੇਗਾ।
25ਜਿਸ ਕੋਲ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ; ਜਿਸ ਕੋਲ ਨਹੀਂ ਹੈ, ਉਸ ਕੋਲ ਜੋ ਕੁਝ ਹੈ ਉਹ ਵੀ ਲੈ ਲਿਆ ਜਾਵੇਗਾ।”
26ਯਿਸ਼ੂ ਨੇ ਇਹ ਵੀ ਕਿਹਾ, “ਪਰਮੇਸ਼ਵਰ ਦਾ ਰਾਜ ਇਸ ਤਰ੍ਹਾਂ ਦਾ ਹੈ। ਇੱਕ ਆਦਮੀ ਬੀਜ ਜ਼ਮੀਨ ਤੇ ਖਿਲਾਰਦਾ ਹੈ।