ਮਾਰਕਸ 4

ਫਿਰ ਵੀ ਜਦੋਂ ਬੀਜਿਆ ਜਾਂਦਾ ਹੈ, ਤਦ ਉੱਗਦਾ ਹੈ ਅਤੇ ਫਿਰ ਬਾਗ਼ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ, ਇਸ ਦੀਆਂਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਕਿ ਅਕਾਸ਼ ਦੇ ਪੰਛੀ ਇਸ ਦੀ ਛਾਂ ਵਿੱਚ ਵੱਸ ਸਕਦੇ ਹਨ।”

Mark 4:32 (UKJV) But when it is sown, it grows up, and becomes greater than all herbs, and shoots out great branches; so that the fowls of the air may lodge under the shadow of it.

30ਫਿਰ ਯਿਸ਼ੂ ਨੇ ਕਿਹਾ, “ਅਸੀਂ ਕੀ ਕਹਾਂਗੇ ਕਿ ਪਰਮੇਸ਼ਵਰ ਦਾ ਰਾਜ ਕਿਸ ਤਰ੍ਹਾਂ ਦਾ ਹੈ, ਜਾਂ ਇਸ ਦੀ ਵਿਆਖਿਆ ਕਰਨ ਲਈ ਅਸੀਂ ਕਿਹੜਾ ਦ੍ਰਿਸ਼ਟਾਂਤ ਵਰਤਾਂਗੇ?

31ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜੋ ਧਰਤੀ ਦੇ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ।

32ਫਿਰ ਵੀ ਜਦੋਂ ਬੀਜਿਆ ਜਾਂਦਾ ਹੈ, ਤਦ ਉੱਗਦਾ ਹੈ ਅਤੇ ਫਿਰ ਬਾਗ਼ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ, ਇਸ ਦੀਆਂਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਕਿ ਅਕਾਸ਼ ਦੇ ਪੰਛੀ ਇਸ ਦੀ ਛਾਂ ਵਿੱਚ ਵੱਸ ਸਕਦੇ ਹਨ।”

33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਨਾਲ ਯਿਸ਼ੂ ਨੇ ਉਹਨਾਂ ਨਾਲ ਗੱਲਾਂ ਕੀਤੀਆਂ, ਜਿੰਨਾ ਉਹ ਸਮਝ ਸਕਦੇ ਸਨ।

34ਯਿਸ਼ੂ ਨੇ ਦ੍ਰਿਸ਼ਟਾਂਤ ਦੀ ਵਰਤੋਂ ਕੀਤੇ ਬਗੈਰ ਉਹਨਾਂ ਨੂੰ ਕੁਝ ਨਹੀਂ ਕਿਹਾ। ਪਰ ਜਦੋਂ ਉਹ ਆਪਣੇ ਚੇਲਿਆਂ ਨਾਲ ਇਕੱਲੇ ਸੀ, ਉਹਨਾਂ ਨੂੰ ਸਭ ਕੁਝ ਸਮਝਾਇਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.