31ਇਹ ਇੱਕ ਰਾਈ ਦੇ ਬੀਜ ਵਰਗਾ ਹੈ, ਜੋ ਧਰਤੀ ਦੇ ਸਾਰੇ ਬੀਜਾਂ ਵਿੱਚੋਂ ਸਭ ਤੋਂ ਛੋਟਾ ਹੈ।
32ਫਿਰ ਵੀ ਜਦੋਂ ਬੀਜਿਆ ਜਾਂਦਾ ਹੈ, ਤਦ ਉੱਗਦਾ ਹੈ ਅਤੇ ਫਿਰ ਬਾਗ਼ ਦੇ ਸਾਰੇ ਪੌਦਿਆਂ ਨਾਲੋਂ ਸਭ ਤੋਂ ਵੱਡਾ ਬਣ ਜਾਂਦਾ ਹੈ, ਇਸ ਦੀਆਂਂ ਵੱਡੀਆਂ ਟਹਿਣੀਆਂ ਫੁੱਟਦੀਆਂ ਹਨ ਕਿ ਅਕਾਸ਼ ਦੇ ਪੰਛੀ ਇਸ ਦੀ ਛਾਂ ਵਿੱਚ ਵੱਸ ਸਕਦੇ ਹਨ।”
33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਨਾਲ ਯਿਸ਼ੂ ਨੇ ਉਹਨਾਂ ਨਾਲ ਗੱਲਾਂ ਕੀਤੀਆਂ, ਜਿੰਨਾ ਉਹ ਸਮਝ ਸਕਦੇ ਸਨ।
34ਯਿਸ਼ੂ ਨੇ ਦ੍ਰਿਸ਼ਟਾਂਤ ਦੀ ਵਰਤੋਂ ਕੀਤੇ ਬਗੈਰ ਉਹਨਾਂ ਨੂੰ ਕੁਝ ਨਹੀਂ ਕਿਹਾ। ਪਰ ਜਦੋਂ ਉਹ ਆਪਣੇ ਚੇਲਿਆਂ ਨਾਲ ਇਕੱਲੇ ਸੀ, ਉਹਨਾਂ ਨੂੰ ਸਭ ਕੁਝ ਸਮਝਾਇਆ।
35ਉਸ ਦਿਨ ਜਦੋਂ ਸ਼ਾਮ ਹੋਈ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਆਪਾਂ ਝੀਲ ਦੇ ਦੂਸਰੇ ਪਾਸੇ ਚੱਲੀਏ।”