ਮਾਰਕਸ 4

ਉਸ ਦਿਨ ਜਦੋਂ ਸ਼ਾਮ ਹੋਈ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਆਪਾਂ ਝੀਲ ਦੇ ਦੂਸਰੇ ਪਾਸੇ ਚੱਲੀਏ।”

Mark 4:35 (UKJV) And the same day, when the even was come, he says unto them, Let us pass over unto the other side.

33ਉਹ ਇਹੋ ਜਿਹਿਆਂ ਬਹੁਤ ਦ੍ਰਿਸ਼ਟਾਂਤਾਂ ਨਾਲ ਯਿਸ਼ੂ ਨੇ ਉਹਨਾਂ ਨਾਲ ਗੱਲਾਂ ਕੀਤੀਆਂ, ਜਿੰਨਾ ਉਹ ਸਮਝ ਸਕਦੇ ਸਨ।

34ਯਿਸ਼ੂ ਨੇ ਦ੍ਰਿਸ਼ਟਾਂਤ ਦੀ ਵਰਤੋਂ ਕੀਤੇ ਬਗੈਰ ਉਹਨਾਂ ਨੂੰ ਕੁਝ ਨਹੀਂ ਕਿਹਾ। ਪਰ ਜਦੋਂ ਉਹ ਆਪਣੇ ਚੇਲਿਆਂ ਨਾਲ ਇਕੱਲੇ ਸੀ, ਉਹਨਾਂ ਨੂੰ ਸਭ ਕੁਝ ਸਮਝਾਇਆ।

35ਉਸ ਦਿਨ ਜਦੋਂ ਸ਼ਾਮ ਹੋਈ ਤਾਂ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਆਓ ਆਪਾਂ ਝੀਲ ਦੇ ਦੂਸਰੇ ਪਾਸੇ ਚੱਲੀਏ।”

36ਭੀੜ ਨੂੰ ਪਿੱਛੇ ਛੱਡ ਕੇ ਉਹ ਯਿਸ਼ੂ ਨੂੰ ਜਿਵੇਂ ਉਹ ਸੀ ਆਪਣੇ ਨਾਲ ਕਿਸ਼ਤੀ ਵਿੱਚ ਲੈ ਗਏ। ਉਹਨਾਂ ਮਗਰ ਹੋਰ ਕਿਸ਼ਤੀਆਂ ਵੀ ਸਨ।

37ਤਾਂ ਅਚਾਨਕ ਝੀਲ ਵਿੱਚ ਇੱਕ ਵੱਡਾ ਤੂਫਾਨ ਆਇਆ ਅਤੇ ਲਹਿਰਾਂ ਕਿਸ਼ਤੀ ਉੱਪਰ ਆਣ ਲੱਗੀਆਂ ਇੱਥੋਂ ਤੱਕ ਕਿ ਕਿਸ਼ਤੀ ਲਗਭਗ ਪਾਣੀ ਨਾਲ ਭਰਨ ਲੱਗ ਗਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.