ਮਾਰਕਸ 4

ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?”

Mark 4:40 (UKJV) And he said unto them, Why are all of you so fearful? how is it that all of you have no faith?

38ਯਿਸ਼ੂ ਕਿਸ਼ਤੀ ਦੇ ਪਿਛਲੇ ਹਿੱਸੇ ਵਿੱਚ ਸਿਰਹਾਣਾ ਲੈ ਕੇ ਸੌ ਰਹੇ ਸਨ। ਚੇਲਿਆਂ ਨੇ ਉਹਨਾਂ ਨੂੰ ਜਗਾਇਆ ਅਤੇ ਕਿਹਾ, “ਗੁਰੂ ਜੀ, ਕੀ ਤੁਹਾਨੂੰ ਕੋਈ ਫ਼ਿਕਰ ਨਹੀਂ ਜੇ ਅਸੀਂ ਡੁੱਬ ਜਾਵਾਂਗੇ!”

39ਯਿਸ਼ੂ ਨੇ ਉੱਠ ਕੇ, ਤੂਫਾਨ ਨੂੰ ਝਿੜਕਿਆ ਅਤੇ ਲਹਿਰਾਂ ਨੂੰ ਆਗਿਆ ਦਿੱਤੀ, “ਚੁੱਪ ਹੋ ਜਾਓ! ਸ਼ਾਂਤ ਰਹੋ!” ਤਦ ਤੂਫਾਨ ਰੁਕ ਗਿਆ ਅਤੇ ਉੱਥੇ ਵੱਡੀ ਸ਼ਾਂਤੀ ਹੋ ਗਈ।

40ਯਿਸ਼ੂ ਨੇ ਆਪਣੇ ਚੇਲਿਆਂ ਨੂੰ ਪੁੱਛਿਆ, “ਤੁਸੀਂ ਇੰਨ੍ਹਾ ਡਰੇ ਹੋਏ ਕਿਉਂ ਹੋ? ਕੀ ਤੁਹਾਨੂੰ ਅਜੇ ਵੀ ਵਿਸ਼ਵਾਸ ਨਹੀਂ ਹੈ?”

41ਉਹ ਬਹੁਤ ਡਰ ਗਏ ਅਤੇ ਇੱਕ ਦੂਸਰੇ ਨੂੰ ਪੁੱਛਣ ਲੱਗੇ, “ਇਹ ਕੌਣ ਹੈ? ਜੋ ਤੂਫਾਨ ਅਤੇ ਲਹਿਰਾਂ ਵੀ ਇਸ ਦਾ ਹੁਕਮ ਮੰਨਦੀਆਂ ਹਨ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.