ਮਾਰਕਸ 4

ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।

Mark 4:5 (UKJV) And some fell on stony ground, where it had not much earth; and immediately it sprang up, because it had no depth of earth:

3“ਸੁਣੋ! ਇੱਕ ਬੀਜ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ।

4ਅਤੇ ਬੀਜਦੇ ਸਮੇਂ ਕੁਝ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਅਤੇ ਪੰਛੀਆਂ ਨੇ ਆ ਕੇ ਉਸਨੂੰ ਚੁਗ ਲਿਆ।

5ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ, ਜਿੱਥੇ ਉਸ ਨੂੰ ਮਿੱਟੀ ਨਾ ਮਿਲੀ ਅਤੇ ਡੂੰਘੀ ਮਿੱਟੀ ਨਾ ਮਿਲਣ ਕਾਰਨ ਉਹ ਛੇਤੀ ਹੀ ਉੱਗ ਪਿਆ।

6ਪਰ ਜਦੋਂ ਸੂਰਜ ਚੜਿਆ ਤਾਂ ਉਹ ਪੌਦਾ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।

7ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ। ਜਿਸ ਕਾਰਨ ਉਹ ਕੁਝ ਫ਼ਲ ਨਾ ਲਿਆ ਸਕਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.