ਮਾਰਕਸ 4

ਅਤੇ ਕੁਝ ਬੀਜ ਚੰਗੀ ਜ਼ਮੀਨ ਤੇ ਡਿੱਗਿਆ, ਉਹਨਾਂ ਚੌਂ ਸਿਟੇ ਨਿੱਕਲੇ ਤੇ ਉੱਗਣ ਮਗਰੋਂ ਬਹੁਤ ਸਾਰਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਤੇ ਕੋਈ ਸੌ ਗੁਣਾ।”

Mark 4:8 (UKJV) And other fell on good ground, and did yield fruit that sprang up and increased; and brought forth, some thirty, and some sixty, and some an hundred.

6ਪਰ ਜਦੋਂ ਸੂਰਜ ਚੜਿਆ ਤਾਂ ਉਹ ਪੌਦਾ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ।

7ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ। ਜਿਸ ਕਾਰਨ ਉਹ ਕੁਝ ਫ਼ਲ ਨਾ ਲਿਆ ਸਕਿਆ।

8ਅਤੇ ਕੁਝ ਬੀਜ ਚੰਗੀ ਜ਼ਮੀਨ ਤੇ ਡਿੱਗਿਆ, ਉਹਨਾਂ ਚੌਂ ਸਿਟੇ ਨਿੱਕਲੇ ਤੇ ਉੱਗਣ ਮਗਰੋਂ ਬਹੁਤ ਸਾਰਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਤੇ ਕੋਈ ਸੌ ਗੁਣਾ।”

9ਫਿਰ ਯਿਸ਼ੂ ਨੇ ਕਿਹਾ, “ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”

10ਜਦੋਂ ਉਹ ਇਕੱਲਾ ਸੀ, ਤਾਂ ਬਾਰ੍ਹਾਂ ਚੇਲਿਆਂ ਅਤੇ ਉਸਦੇ ਆਲੇ-ਦੁਆਲੇ ਦੇ ਹੋਰਾਂ ਨੇ ਉਸਨੂੰ ਦ੍ਰਿਸ਼ਟਾਂਤਾਂ ਦਾ ਅਰਥ ਪੁੱਛਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.