7ਅਤੇ ਕੁਝ ਬੀਜ ਕੰਡਿਆਲੀ ਝਾੜੀਆਂ ਵਿੱਚ ਡਿੱਗਿਆ ਅਤੇ ਝਾੜੀਆਂ ਨੇ ਵਧ ਕੇ ਉਸ ਨੂੰ ਦਬਾ ਲਿਆ। ਜਿਸ ਕਾਰਨ ਉਹ ਕੁਝ ਫ਼ਲ ਨਾ ਲਿਆ ਸਕਿਆ।
8ਅਤੇ ਕੁਝ ਬੀਜ ਚੰਗੀ ਜ਼ਮੀਨ ਤੇ ਡਿੱਗਿਆ, ਉਹਨਾਂ ਚੌਂ ਸਿਟੇ ਨਿੱਕਲੇ ਤੇ ਉੱਗਣ ਮਗਰੋਂ ਬਹੁਤ ਸਾਰਾ ਫ਼ਲ ਲਿਆਏ ਕੋਈ ਤੀਹ ਗੁਣਾ, ਕੋਈ ਸੱਠ ਗੁਣਾ ਤੇ ਕੋਈ ਸੌ ਗੁਣਾ।”
9ਫਿਰ ਯਿਸ਼ੂ ਨੇ ਕਿਹਾ, “ਜੇ ਕਿਸੇ ਦੇ ਸੁਣਨ ਦੇ ਕੰਨ ਹਨ, ਤਾਂ ਉਹ ਸੁਣ ਲਵੇ।”
10ਜਦੋਂ ਉਹ ਇਕੱਲਾ ਸੀ, ਤਾਂ ਬਾਰ੍ਹਾਂ ਚੇਲਿਆਂ ਅਤੇ ਉਸਦੇ ਆਲੇ-ਦੁਆਲੇ ਦੇ ਹੋਰਾਂ ਨੇ ਉਸਨੂੰ ਦ੍ਰਿਸ਼ਟਾਂਤਾਂ ਦਾ ਅਰਥ ਪੁੱਛਿਆ।
11ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਰਮੇਸ਼ਵਰ ਦੇ ਰਾਜ ਦੇ ਭੇਤਾਂ ਨੂੰ ਜਾਣਨ ਦਾ ਗਿਆਨ ਤੁਹਾਨੂੰ ਦਿੱਤਾ ਗਿਆ ਹੈ, ਪਰ ਜਿਹੜੇ ਬਾਹਰਲੇ ਹਨ ਉਨ੍ਹਾਂ ਲਈ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਹੁੰਦੀਆਂਂ ਹਨ।