8ਕਿਉਂਕਿ ਯਿਸ਼ੂ ਨੇ ਉਸ ਨੂੰ ਕਿਹਾ ਸੀ, “ਹੇ ਅਸ਼ੁੱਧ ਆਤਮਾ, ਤੂੰ ਇਸ ਮਨੁੱਖ ਤੋਂ ਬਾਹਰ ਆ ਜਾ!”
9ਤਦ ਯਿਸ਼ੂ ਨੇ ਉਸ ਨੂੰ ਪੁੱਛਿਆ, “ਤੇਰਾ ਨਾਮ ਕੀ ਹੈ?” ਉਸਨੇ ਜਵਾਬ ਦਿੱਤਾ, “ਮੇਰਾ ਨਾਮ ਲਸ਼ਕਰ ਹੈ, ਕਿਉਂਕਿ ਅਸੀਂ ਬਹੁਤ ਸਾਰੇ ਹਾਂ।”
10ਅਤੇ ਉਸਨੇ ਯਿਸ਼ੂ ਨੂੰ ਬਾਰ-ਬਾਰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਇਸ ਖੇਤਰ ਤੋਂ ਬਾਹਰ ਨਾ ਭੇਜਣ।
11ਨੇੜੇ ਹੀ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁੱਗਦਾ ਸੀ।
12ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ, “ਸਾਨੂੰ ਸੂਰਾਂ ਵਿੱਚ ਭੇਜ ਦੇਵੋ; ਸਾਨੂੰ ਸੂਰਾਂ ਵਿੱਚ ਜਾਣ ਦੀ ਆਗਿਆ ਦਿਓ।”