10ਅਤੇ ਉਸਨੇ ਯਿਸ਼ੂ ਨੂੰ ਬਾਰ-ਬਾਰ ਬੇਨਤੀ ਕੀਤੀ ਕਿ ਉਹ ਉਹਨਾਂ ਨੂੰ ਇਸ ਖੇਤਰ ਤੋਂ ਬਾਹਰ ਨਾ ਭੇਜਣ।
11ਨੇੜੇ ਹੀ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁੱਗਦਾ ਸੀ।
12ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ, “ਸਾਨੂੰ ਸੂਰਾਂ ਵਿੱਚ ਭੇਜ ਦੇਵੋ; ਸਾਨੂੰ ਸੂਰਾਂ ਵਿੱਚ ਜਾਣ ਦੀ ਆਗਿਆ ਦਿਓ।”
13ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ ਅਤੇ ਅਸ਼ੁੱਧ ਆਤਮਾਵਾਂ ਬਾਹਰ ਨਿਕਲ ਕੇ ਸੂਰਾਂ ਵਿੱਚ ਵੜ ਗਈਆ। ਝੁੰਡ, ਲਗਭਗ ਦੋ ਹਜ਼ਾਰ ਦੀ ਸੰਖਿਆ ਵਿੱਚ ਸੀ, ਜੋ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
14ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਅਤੇ ਦੇਸ਼ ਦੇ ਇਲਾਕਿਆਂ ਵਿੱਚ ਇਸਦੀ ਖ਼ਬਰ ਦਿੱਤੀ ਅਤੇ ਲੋਕ ਇਹ ਵੇਖਣ ਲਈ ਆਣ ਲੱਗੇ ਜੋ ਉੱਥੇ ਕੀ ਹੋਇਆ ਸੀ।