ਮਾਰਕਸ 5

ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ ਅਤੇ ਅਸ਼ੁੱਧ ਆਤਮਾਵਾਂ ਬਾਹਰ ਨਿਕਲ ਕੇ ਸੂਰਾਂ ਵਿੱਚ ਵੜ ਗਈਆ। ਝੁੰਡ, ਲਗਭਗ ਦੋ ਹਜ਼ਾਰ ਦੀ ਸੰਖਿਆ ਵਿੱਚ ਸੀ, ਜੋ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

Mark 5:13 (UKJV) And forthwith Jesus gave them leave. And the unclean spirits went out, and entered into the swine: and the herd ran violently down a steep place into the sea, (they were about two thousand;) and were choked in the sea.

11ਨੇੜੇ ਹੀ ਪਹਾੜੀ ਤੇ ਸੂਰਾਂ ਦਾ ਇੱਕ ਵੱਡਾ ਝੁੰਡ ਚੁੱਗਦਾ ਸੀ।

12ਦੁਸ਼ਟ ਆਤਮਾਵਾਂ ਨੇ ਯਿਸ਼ੂ ਅੱਗੇ ਮਿੰਨਤਾਂ ਕੀਤੀਆਂ, “ਸਾਨੂੰ ਸੂਰਾਂ ਵਿੱਚ ਭੇਜ ਦੇਵੋ; ਸਾਨੂੰ ਸੂਰਾਂ ਵਿੱਚ ਜਾਣ ਦੀ ਆਗਿਆ ਦਿਓ।”

13ਯਿਸ਼ੂ ਨੇ ਉਹਨਾਂ ਨੂੰ ਇਜਾਜ਼ਤ ਦੇ ਦਿੱਤੀ ਅਤੇ ਅਸ਼ੁੱਧ ਆਤਮਾਵਾਂ ਬਾਹਰ ਨਿਕਲ ਕੇ ਸੂਰਾਂ ਵਿੱਚ ਵੜ ਗਈਆ। ਝੁੰਡ, ਲਗਭਗ ਦੋ ਹਜ਼ਾਰ ਦੀ ਸੰਖਿਆ ਵਿੱਚ ਸੀ, ਜੋ ਭੱਜ ਕੇ ਝੀਲ ਵਿੱਚ ਡਿੱਗ ਗਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।

14ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਅਤੇ ਦੇਸ਼ ਦੇ ਇਲਾਕਿਆਂ ਵਿੱਚ ਇਸਦੀ ਖ਼ਬਰ ਦਿੱਤੀ ਅਤੇ ਲੋਕ ਇਹ ਵੇਖਣ ਲਈ ਆਣ ਲੱਗੇ ਜੋ ਉੱਥੇ ਕੀ ਹੋਇਆ ਸੀ।

15ਜਦੋਂ ਉਹ ਯਿਸ਼ੂ ਕੋਲ ਆਏ, ਉਹਨਾਂ ਨੇ ਉਸ ਆਦਮੀ ਨੂੰ ਵੇਖਿਆ ਜਿਸਨੂੰ ਲਸ਼ਕਰ ਚਿੰਬੜਿਆ ਹੋਇਆ ਸੀ, ਉਹ ਉੱਥੇ ਵਧੀਆ ਕੱਪੜੇ ਪਾ ਕੇ ਬੈਠਾ ਸੀ ਅਤੇ ਉਸਦਾ ਦਿਮਾਗ ਬਿਲਕੁਲ ਸਹੀ ਸੀ; ਇਹ ਸਭ ਵੇਖ ਉਹ ਡਰ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.