14ਸੂਰ ਚਰਾਉਣ ਵਾਲੇ ਭੱਜ ਕੇ ਸ਼ਹਿਰ ਅਤੇ ਦੇਸ਼ ਦੇ ਇਲਾਕਿਆਂ ਵਿੱਚ ਇਸਦੀ ਖ਼ਬਰ ਦਿੱਤੀ ਅਤੇ ਲੋਕ ਇਹ ਵੇਖਣ ਲਈ ਆਣ ਲੱਗੇ ਜੋ ਉੱਥੇ ਕੀ ਹੋਇਆ ਸੀ।
15ਜਦੋਂ ਉਹ ਯਿਸ਼ੂ ਕੋਲ ਆਏ, ਉਹਨਾਂ ਨੇ ਉਸ ਆਦਮੀ ਨੂੰ ਵੇਖਿਆ ਜਿਸਨੂੰ ਲਸ਼ਕਰ ਚਿੰਬੜਿਆ ਹੋਇਆ ਸੀ, ਉਹ ਉੱਥੇ ਵਧੀਆ ਕੱਪੜੇ ਪਾ ਕੇ ਬੈਠਾ ਸੀ ਅਤੇ ਉਸਦਾ ਦਿਮਾਗ ਬਿਲਕੁਲ ਸਹੀ ਸੀ; ਇਹ ਸਭ ਵੇਖ ਉਹ ਡਰ ਗਏ ਸਨ।
16ਜਿਹਨਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਜਾ ਕੇ ਸਾਰੇ ਲੋਕਾਂ ਨੂੰ ਦੱਸਿਆ ਜੋ ਕੁਝ ਉਸ ਦੁਸ਼ਟ ਆਤਮਾ ਚਿੰਬੜੇ ਆਦਮੀ ਨਾਲ ਅਤੇ ਸੂਰਾਂ ਨਾਲ ਹੋਇਆ ਸੀ।
17ਤਦ ਲੋਕ ਯਿਸ਼ੂ ਨੂੰ ਬੇਨਤੀ ਕਰਨ ਲੱਗੇ ਕਿ ਉਹ ਉਹਨਾਂ ਦੇ ਇਲਾਕੇ ਨੂੰ ਛੱਡ ਕੇ ਚਲੇ ਜਾਣ।
18ਜਦੋਂ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਰਹੇ ਸੀ, ਤਾਂ ਉਹ ਆਦਮੀ ਜਿਸ ਨੂੰ ਦੁਸ਼ਟ ਆਤਮਾ ਤੋਂ ਛੁਟਕਾਰਾ ਮਿਲਿਆ ਸੀ ਉਸਨੇ ਉਹਨਾਂ ਨਾਲ ਜਾਣ ਲਈ ਬੇਨਤੀ ਕੀਤੀ।