16ਜਿਹਨਾਂ ਨੇ ਇਹ ਵੇਖਿਆ ਸੀ ਉਹਨਾਂ ਨੇ ਜਾ ਕੇ ਸਾਰੇ ਲੋਕਾਂ ਨੂੰ ਦੱਸਿਆ ਜੋ ਕੁਝ ਉਸ ਦੁਸ਼ਟ ਆਤਮਾ ਚਿੰਬੜੇ ਆਦਮੀ ਨਾਲ ਅਤੇ ਸੂਰਾਂ ਨਾਲ ਹੋਇਆ ਸੀ।
17ਤਦ ਲੋਕ ਯਿਸ਼ੂ ਨੂੰ ਬੇਨਤੀ ਕਰਨ ਲੱਗੇ ਕਿ ਉਹ ਉਹਨਾਂ ਦੇ ਇਲਾਕੇ ਨੂੰ ਛੱਡ ਕੇ ਚਲੇ ਜਾਣ।
18ਜਦੋਂ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਰਹੇ ਸੀ, ਤਾਂ ਉਹ ਆਦਮੀ ਜਿਸ ਨੂੰ ਦੁਸ਼ਟ ਆਤਮਾ ਤੋਂ ਛੁਟਕਾਰਾ ਮਿਲਿਆ ਸੀ ਉਸਨੇ ਉਹਨਾਂ ਨਾਲ ਜਾਣ ਲਈ ਬੇਨਤੀ ਕੀਤੀ।
19ਯਿਸ਼ੂ ਨੇ ਉਸ ਨੂੰ ਇਜਾਜ਼ਤ ਨਹੀਂ ਦਿੱਤੀ, ਪਰ ਕਿਹਾ, “ਆਪਣੇ ਘਰ ਜਾ ਅਤੇ ਆਪਣੇ ਲੋਕਾਂ ਨੂੰ ਦੱਸ ਕਿ ਪ੍ਰਭੂ ਨੇ ਤੇਰੇ ਲਈ ਕੀ ਕੀਤਾ ਹੈ ਅਤੇ ਉਸ ਨੇ ਕਿਵੇਂ ਤੇਰੇ ਤੇ ਕਿਰਪਾ ਕੀਤੀ ਹੈ।”
20ਤਾਂ ਉਹ ਆਦਮੀ ਚਲਾ ਗਿਆ ਅਤੇ ਡੇਕਾਪੋਲਿਸ ਵਿੱਚ ਇਹ ਦੱਸਣ ਲੱਗਾ ਕਿ ਯਿਸ਼ੂ ਨੇ ਉਸਦੇ ਲਈ ਕੀ ਕੁਝ ਕੀਤਾ ਹੈ ਅਤੇ ਸਾਰੇ ਲੋਕ ਜਿੰਨਾ ਨੇ ਇਹ ਸੁਣਿਆ ਹੈਰਾਨ ਹੋਏ।