ਮਾਰਕਸ 5

ਯਿਸ਼ੂ ਨੇ ਉਸ ਨੂੰ ਇਜਾਜ਼ਤ ਨਹੀਂ ਦਿੱਤੀ, ਪਰ ਕਿਹਾ, “ਆਪਣੇ ਘਰ ਜਾ ਅਤੇ ਆਪਣੇ ਲੋਕਾਂ ਨੂੰ ਦੱਸ ਕਿ ਪ੍ਰਭੂ ਨੇ ਤੇਰੇ ਲਈ ਕੀ ਕੀਤਾ ਹੈ ਅਤੇ ਉਸ ਨੇ ਕਿਵੇਂ ਤੇਰੇ ਤੇ ਕਿਰਪਾ ਕੀਤੀ ਹੈ।”

Mark 5:19 (UKJV) Nevertheless Jesus suffered him not, but says unto him, Go home to your friends, and tell them how great things the Lord has done for you, and has had compassion on you.

17ਤਦ ਲੋਕ ਯਿਸ਼ੂ ਨੂੰ ਬੇਨਤੀ ਕਰਨ ਲੱਗੇ ਕਿ ਉਹ ਉਹਨਾਂ ਦੇ ਇਲਾਕੇ ਨੂੰ ਛੱਡ ਕੇ ਚਲੇ ਜਾਣ।

18ਜਦੋਂ ਯਿਸ਼ੂ ਕਿਸ਼ਤੀ ਵਿੱਚ ਚੜ੍ਹ ਰਹੇ ਸੀ, ਤਾਂ ਉਹ ਆਦਮੀ ਜਿਸ ਨੂੰ ਦੁਸ਼ਟ ਆਤਮਾ ਤੋਂ ਛੁਟਕਾਰਾ ਮਿਲਿਆ ਸੀ ਉਸਨੇ ਉਹਨਾਂ ਨਾਲ ਜਾਣ ਲਈ ਬੇਨਤੀ ਕੀਤੀ।

19ਯਿਸ਼ੂ ਨੇ ਉਸ ਨੂੰ ਇਜਾਜ਼ਤ ਨਹੀਂ ਦਿੱਤੀ, ਪਰ ਕਿਹਾ, “ਆਪਣੇ ਘਰ ਜਾ ਅਤੇ ਆਪਣੇ ਲੋਕਾਂ ਨੂੰ ਦੱਸ ਕਿ ਪ੍ਰਭੂ ਨੇ ਤੇਰੇ ਲਈ ਕੀ ਕੀਤਾ ਹੈ ਅਤੇ ਉਸ ਨੇ ਕਿਵੇਂ ਤੇਰੇ ਤੇ ਕਿਰਪਾ ਕੀਤੀ ਹੈ।”

20ਤਾਂ ਉਹ ਆਦਮੀ ਚਲਾ ਗਿਆ ਅਤੇ ਡੇਕਾਪੋਲਿਸ ਵਿੱਚ ਇਹ ਦੱਸਣ ਲੱਗਾ ਕਿ ਯਿਸ਼ੂ ਨੇ ਉਸਦੇ ਲਈ ਕੀ ਕੁਝ ਕੀਤਾ ਹੈ ਅਤੇ ਸਾਰੇ ਲੋਕ ਜਿੰਨਾ ਨੇ ਇਹ ਸੁਣਿਆ ਹੈਰਾਨ ਹੋਏ।

21ਜਦੋਂ ਯਿਸ਼ੂ ਮੁੜ ਕਿਸ਼ਤੀ ਰਾਹੀ ਝੀਲ ਦੇ ਦੂਜੇ ਪਾਸੇ ਗਏ ਤਾਂ ਇੱਕ ਵੱਡੀ ਭੀੜ ਉਹਨਾਂ ਦੇ ਆਲੇ-ਦੁਆਲੇ ਇਕੱਠੀ ਹੋ ਗਈ ਜਦੋਂ ਉਹ ਝੀਲ ਦੇ ਕੋਲ ਹੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.