ਮਾਰਕਸ 5

ਜਦੋਂ ਯਿਸ਼ੂ ਕਿਸ਼ਤੀ ਤੋਂ ਬਾਹਰ ਆਏ, ਤਾਂ ਉਸੇ ਵੇਲੇ ਇੱਕ ਆਦਮੀ ਜਿਸ ਵਿੱਚ ਅਸ਼ੁੱਧ ਆਤਮਾ ਸੀ ਉਹਨਾਂ ਨੂੰ ਮਿਲਣ ਲਈ ਕਬਰਾਂ ਵਿੱਚੋਂ ਨਿਕਲ ਕੇ ਆਇਆ।

Mark 5:2 (UKJV) And when he was come out of the ship, immediately there met him out of the tombs a man with an unclean spirit,

1ਯਿਸ਼ੂ ਅਤੇ ਉਹਨਾਂ ਦੇ ਚੇਲੇ ਝੀਲ ਦੇ ਪਾਰ ਗਿਰਾਸੇਨ ਦੇ ਖੇਤਰ ਨੂੰ ਚਲੇ ਗਏ।

2ਜਦੋਂ ਯਿਸ਼ੂ ਕਿਸ਼ਤੀ ਤੋਂ ਬਾਹਰ ਆਏ, ਤਾਂ ਉਸੇ ਵੇਲੇ ਇੱਕ ਆਦਮੀ ਜਿਸ ਵਿੱਚ ਅਸ਼ੁੱਧ ਆਤਮਾ ਸੀ ਉਹਨਾਂ ਨੂੰ ਮਿਲਣ ਲਈ ਕਬਰਾਂ ਵਿੱਚੋਂ ਨਿਕਲ ਕੇ ਆਇਆ।

3ਇਹ ਆਦਮੀ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਵੀ ਉਸਨੂੰ ਵੱਸ ਵਿੱਚ ਨਹੀਂ ਕਰ ਪਾਉਂਦਾ ਸੀ; ਤੇ ਉਹ ਨੂੰ ਜੰਜ਼ੀਰਾਂ ਨਾਲ ਵੀ ਜਕੜ ਨਹੀਂ ਸੀ ਸਕਦੇ।

4ਅਕਸਰ ਉਹਦੇ ਹੱਥ ਅਤੇ ਪੈਰ ਜੰਜ਼ੀਰਾਂ ਅਤੇ ਸੰਗਲਾਂ ਨਾਲ ਬੰਨ੍ਹ ਕੇ ਰੱਖੇ ਜਾਂਦੇ ਸਨ, ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਜੰਜ਼ੀਰਾਂ ਦੇ ਵੀ ਟੁਕੜੇ-ਟੁਕੜੇ ਕਰ ਦਿੱਤੇ ਸਨ। ਕੋਈ ਵੀ ਇੰਨਾ ਤਾਕਤਵਰ ਨਹੀਂ ਸੀ ਕਿ ਉਸ ਨੂੰ ਕਾਬੂ ਕਰ ਲਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.