20ਤਾਂ ਉਹ ਆਦਮੀ ਚਲਾ ਗਿਆ ਅਤੇ ਡੇਕਾਪੋਲਿਸ ਵਿੱਚ ਇਹ ਦੱਸਣ ਲੱਗਾ ਕਿ ਯਿਸ਼ੂ ਨੇ ਉਸਦੇ ਲਈ ਕੀ ਕੁਝ ਕੀਤਾ ਹੈ ਅਤੇ ਸਾਰੇ ਲੋਕ ਜਿੰਨਾ ਨੇ ਇਹ ਸੁਣਿਆ ਹੈਰਾਨ ਹੋਏ।
21ਜਦੋਂ ਯਿਸ਼ੂ ਮੁੜ ਕਿਸ਼ਤੀ ਰਾਹੀ ਝੀਲ ਦੇ ਦੂਜੇ ਪਾਸੇ ਗਏ ਤਾਂ ਇੱਕ ਵੱਡੀ ਭੀੜ ਉਹਨਾਂ ਦੇ ਆਲੇ-ਦੁਆਲੇ ਇਕੱਠੀ ਹੋ ਗਈ ਜਦੋਂ ਉਹ ਝੀਲ ਦੇ ਕੋਲ ਹੀ ਸੀ।
22ਤਦ ਜਾਇਰੂਸ ਨਾਮਕ ਦਾ ਇੱਕ ਪ੍ਰਾਰਥਨਾ ਸਥਾਨ ਦਾ ਆਗੂ ਆਇਆ ਅਤੇ ਜਦੋਂ ਉਸਨੇ ਯਿਸ਼ੂ ਨੂੰ ਵੇਖਿਆ ਅਤੇ ਉਹ ਯਿਸ਼ੂ ਦੇ ਪੈਰੀਂ ਡਿੱਗ ਗਿਆ।
23ਉਸਨੇ ਯਿਸ਼ੂ ਅੱਗੇ ਦਿਲੋਂ ਬੇਨਤੀ ਕੀਤੀ, “ਮੇਰੀ ਛੋਟੀ ਧੀ ਮਰਨ ਵਾਲੀ ਹੈ। ਕਿਰਪਾ ਕਰਕੇ ਆਓ ਅਤੇ ਉਸ ਉੱਪਰ ਆਪਣਾ ਹੱਥ ਰੱਖੋ ਤਾਂ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।”
24ਇਸ ਲਈ ਯਿਸ਼ੂ ਉਸ ਦੇ ਨਾਲ ਚਲੇ ਗਏ। ਇੱਕ ਵੱਡੀ ਭੀੜ ਵੀ ਉਹਨਾਂ ਦੇ ਮਗਰ ਆ ਗਈ ਅਤੇ ਉਹਨਾਂ ਦੇ ਦੁਆਲੇ ਇੱਕ-ਦੂਜੇ ਉੱਤੇ ਡਿੱਗ ਰਹੀ ਸੀ।