ਮਾਰਕਸ 5

ਉਸਨੇ ਬਹੁਤ ਸਾਰੇ ਡਾਕਟਰਾਂ ਦੀ ਦੇਖ-ਰੇਖ ਵਿੱਚ ਬਹੁਤ ਵੱਡਾ ਦੁੱਖ ਝੱਲਿਆ ਸੀ ਅਤੇ ਉਸਦੇ ਕੋਲ ਜੋ ਕੁਝ ਵੀ ਸੀ ਉਸਨੇ ਆਪਣੇ ਇਲਾਜ ਲਈ ਖ਼ਰਚ ਦਿੱਤਾ ਸੀ, ਫਿਰ ਵੀ ਚੰਗੀ ਹੋਣ ਦੀ ਬਜਾਏ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ।

Mark 5:26 (UKJV) And had suffered many things of many physicians, and had spent all that she had, and was nothing improved, but rather grew worse,

24ਇਸ ਲਈ ਯਿਸ਼ੂ ਉਸ ਦੇ ਨਾਲ ਚਲੇ ਗਏ। ਇੱਕ ਵੱਡੀ ਭੀੜ ਵੀ ਉਹਨਾਂ ਦੇ ਮਗਰ ਆ ਗਈ ਅਤੇ ਉਹਨਾਂ ਦੇ ਦੁਆਲੇ ਇੱਕ-ਦੂਜੇ ਉੱਤੇ ਡਿੱਗ ਰਹੀ ਸੀ।

25ਅਤੇ ਉੱਥੇ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ।

26ਉਸਨੇ ਬਹੁਤ ਸਾਰੇ ਡਾਕਟਰਾਂ ਦੀ ਦੇਖ-ਰੇਖ ਵਿੱਚ ਬਹੁਤ ਵੱਡਾ ਦੁੱਖ ਝੱਲਿਆ ਸੀ ਅਤੇ ਉਸਦੇ ਕੋਲ ਜੋ ਕੁਝ ਵੀ ਸੀ ਉਸਨੇ ਆਪਣੇ ਇਲਾਜ ਲਈ ਖ਼ਰਚ ਦਿੱਤਾ ਸੀ, ਫਿਰ ਵੀ ਚੰਗੀ ਹੋਣ ਦੀ ਬਜਾਏ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ।

27ਜਦੋਂ ਉਸਨੇ ਯਿਸ਼ੂ ਬਾਰੇ ਸੁਣਿਆ, ਤਾਂ ਉਹ ਭੀੜ ਦੇ ਵਿੱਚੋਂ ਦੀ ਹੋ ਕੇ ਉਸਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ,

28ਕਿਉਂਕਿ ਉਸਨੇ ਸੋਚਿਆ, “ਜੇ ਮੈਂ ਬਸ ਉਹ ਦੇ ਕੱਪੜੇ ਨੂੰ ਛੂਹ ਲਵਾਂਗੀ, ਤਾਂ ਮੈਂ ਚੰਗੀ ਹੋ ਜਾਵਾਂਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.