ਮਾਰਕਸ 5

ਜਦੋਂ ਉਸਨੇ ਯਿਸ਼ੂ ਬਾਰੇ ਸੁਣਿਆ, ਤਾਂ ਉਹ ਭੀੜ ਦੇ ਵਿੱਚੋਂ ਦੀ ਹੋ ਕੇ ਉਸਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ,

Mark 5:27 (UKJV) When she had heard of Jesus, came in the press behind, and touched his garment.

25ਅਤੇ ਉੱਥੇ ਇੱਕ ਔਰਤ ਵੀ ਸੀ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ।

26ਉਸਨੇ ਬਹੁਤ ਸਾਰੇ ਡਾਕਟਰਾਂ ਦੀ ਦੇਖ-ਰੇਖ ਵਿੱਚ ਬਹੁਤ ਵੱਡਾ ਦੁੱਖ ਝੱਲਿਆ ਸੀ ਅਤੇ ਉਸਦੇ ਕੋਲ ਜੋ ਕੁਝ ਵੀ ਸੀ ਉਸਨੇ ਆਪਣੇ ਇਲਾਜ ਲਈ ਖ਼ਰਚ ਦਿੱਤਾ ਸੀ, ਫਿਰ ਵੀ ਚੰਗੀ ਹੋਣ ਦੀ ਬਜਾਏ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ।

27ਜਦੋਂ ਉਸਨੇ ਯਿਸ਼ੂ ਬਾਰੇ ਸੁਣਿਆ, ਤਾਂ ਉਹ ਭੀੜ ਦੇ ਵਿੱਚੋਂ ਦੀ ਹੋ ਕੇ ਉਸਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ,

28ਕਿਉਂਕਿ ਉਸਨੇ ਸੋਚਿਆ, “ਜੇ ਮੈਂ ਬਸ ਉਹ ਦੇ ਕੱਪੜੇ ਨੂੰ ਛੂਹ ਲਵਾਂਗੀ, ਤਾਂ ਮੈਂ ਚੰਗੀ ਹੋ ਜਾਵਾਂਗੀ।”

29ਅਤੇ ਉਸੇ ਵੇਲੇ ਲਹੂ ਵਗਣਾ ਬੰਦ ਹੋ ਗਿਆ ਅਤੇ ਉਸਨੇ ਆਪਣੇ ਸਰੀਰ ਵਿੱਚ ਮਹਿਸੂਸ ਕੀਤਾ ਕਿ ਉਹ ਉਸ ਬਿਮਾਰੀ ਤੋਂ ਚੰਗੀ ਹੋ ਗਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.